27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਰਲਡ ਯੂਨੀਵਰਸਿਟੀ ਵਿਖੇ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸ਼ਖ਼ਸੀਅਤ ਉੱਪਰ ਵਿਸ਼ੇਸ਼ ਭਾਸ਼ਨ

Ad Position 21
No active advertisement
ਅਜੀਤ ਡੈਸਕ 03-04-2026
ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸ਼ਖ਼ਸੀਅਤ ਨਾਲ ਸਬੰਧਿਤ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਦਾ ਭਾਰਤ ਦੇ ਅਧਿਆਤਮ ਜਗਤ ਵਿਚ ਮਹੱਤਵਪੂਰਨ ਸਥਾਨ ਹੈ | ਉਨ੍ਹਾਂ ਆਖਿਆ ਕਿ ਭਗਤ ਰਵਿਦਾਸ ਜੀ ਨੇ ਭਾਰਤੀ ਸਮਾਜ ਵਿਚ ਫੈਲੀ ਹੋਈ ਊਚ ਨੀਚ ਦੀ ਬਿਮਾਰੀ ਨੂੰ ਜੜੋਂ੍ਹ ਪੁੱਟਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ | ਭਗਤ ਜੀ ਦੀ ਬਾਣੀ ਅਤੇ ਸ਼ਖ਼ਸੀਅਤ ਤੋਂ ਸੇਧ ਲੈ ਕੇ ਮਨੁੱਖ ਆਪਣਾ ਤੇ ਦੂਜਿਆਂ ਦਾ ਵੀ ਭਲਾ ਕਰ ਸਕਦਾ ਹੈ | ਇਸ ਵਿਸ਼ੇਸ਼ ਭਾਸ਼ਣ ਲਈ ਵਿਦਵਾਨ ਵਕਤਾ ਡਾ. ਜਸਪਾਲ ਕੌਰ ਕੰਗ ਸੇਵਾ ਮੁਕਤ ਪ੍ਰੋਫ਼ੈਸਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਦੱਸਿਆ ਕਿ ਭਗਤ ਰਵਿਦਾਸ ਜੀ ਨੇ ਆਪਣੇ ਜੀਵਨ ਵਿਚ ਭਾਵੇਂ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਪਰ ਪ੍ਰਮਾਤਮਾ ਦੇ ਨਾਲ ਜੁੜੇ ਹੋਣ ਕਰਕੇ ਉਨ੍ਹਾਂ ਨੇ ਉੱਚੀ ਪਦਵੀ ਪ੍ਰਾਪਤ ਕੀਤੀ | ਇਸੇ ਕਰਕੇ ਉਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵੀ ਸ਼ਾਮਿਲ ਕੀਤਾ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਭਗਤ ਸਾਹਿਬ ਦੇ ਜੀਵਨ ਅਤੇ ਬਾਣੀ 'ਚੋਂ ਮਿਲਦੀ ਸਾਂਝੀਵਾਲਤਾ ਅਤੇ ਬਰਾਬਰਤਾ ਦੇ ਸੰਦੇਸ਼ ਉੱਪਰ ਜ਼ੋਰ ਦਿੱਤਾ | ਸਮਾਗਮ ਦੀ ਸ਼ੁਰੂਆਤ ਡਾ. ਹਰਦੇਵ ਸਿੰਘ ਐਸੋਸੀਏਟ ਪ੍ਰੋਫ਼ੈਸਰ ਅਤੇ ਮੁਖੀ ਵਿਭਾਗ ਦੇ ਸਵਾਗਤੀ ਸ਼ਬਦਾਂ ਨਾਲ ਹੋਈ | ਅਖੀਰ ਵਿਚ ਡਾ. ਕਿਰਨਦੀਪ ਕੌਰ ਐਸੋਸੀਏਟ ਪ੍ਰੋਫ਼ੈਸਰ ਧਰਮ ਅਧਿਐਨ ਵਿਭਾਗ ਨੇ ਧੰਨਵਾਦੀ ਮਤਾ ਪੇਸ਼ ਕੀਤਾ | ਸਟੇਜ ਸੰਚਾਲਨ ਦੀ ਭੂਮਿਕਾ ਡਾ. ਪਲਵਿੰਦਰ ਕੌਰ ਨੇ ਨਿਭਾਈ | ਇਸ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੇ ਮੁਖੀ ਇੰਚਾਰਜ, ਅਧਿਆਪਕ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਵ. ਹਰਚੰਦ ਸਿੰਘ ਸਾਬਕਾ ਸਰਪੰਚ ਪਿੰਡ ਮੰਡੇਰਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਜੀ.ਪੀ.ਐਸ. ਵਿਚ ਨਵੇਂ ਵਿੱਦਿਅਕ ਸੈਸ਼ਨ ਦੇ ਆਰੰਭ ਮੌਕੇ 'ਤੇ ਹਵਨ ਕਰਵਾਇਆ
Ad Position 24