ਖਮਾਣੋਂ, 2 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਸਵ. ਹਰਚੰਦ ਸਿੰਘ ਸਾਬਕਾ ਸਰਪੰਚ ਪਿੰਡ ਮੰਡੇਰਾਂ, ਜੋ ਪਿਛਲੇ ਦਿਨੀਂ ਸਵਰਗ ਸੁਧਾਰ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਮੰਡੇਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਮੌਕੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਪਹੁੰਚੇ ਹੋਈ ਸੰਗਤ ਦਾ ਧੰਨਵਾਦ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕਸ਼ਮੀਰਾ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਦਲ ਵਲੋਂ ਕੀਤਾ ਗਿਆ | ਇਸ ਮੌਕੇ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਸ਼੍ਰੋਮਣੀ ਅਕਾਲੀ ਦਲ, ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਖਮਾਣੋਂ, ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ, ਮਨਪ੍ਰੀਤ ਸਿੰਘ ਮੰਪੀ, ਰਾਜੀਵ ਆਹੂਜਾ, ਕੁਲਦੀਪ ਸਿੰਘ ਸਿੱਧੂਪੁਰ ਭਾਜਪਾ ਆਗੂ, ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸਰਬਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਖਮਾਣੋਂ, ਨਾਜ਼ਰ ਸਿੰਘ ਰੱਤੋਂ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ, ਹਰਬੰਸ ਸਿੰਘ ਪੰਧੇਰ ਸਾਬਕਾ ਚੇਅਰਮੈਨ, ਲਖਵੀਰ ਸਿੰਘ ਲੱਖਾ ਕੋਟਲਾ ਜ਼ਿਲ੍ਹਾ ਪ੍ਰਧਾਨ ਵਾਰਿਸ ਪੰਜਾਬ ਦੇ, ਹਰਭਜਨ ਸਿੰਘ ਲਖਣਪੁਰ ਸਾਬਕਾ ਸਰਪੰਚ, ਮਹਿੰਦਰ ਸਿੰਘ ਨੰਬਰਦਾਰ ਜਟਾਣਾ ਨੀਵਾਂ, ਹਰਚੰਦ ਸਿੰਘ ਕਲੇਰ ਆੜ੍ਹਤੀ, ਦਲਵੀਰ ਸਿੰਘ, ਜਗਦੀਸ਼ ਕੁਮਾਰ ਜੌਲੀ, ਗੁਰਸੇਵਕ ਸਿੰਘ ਕਲੇਰ ਤੋਂ ਇਲਾਵਾ ਪਰਿਵਾਰ ਰਿਸ਼ਤੇਦਾਰ, ਸਾਕ ਸਬੰਧੀ ਅਤੇ ਪਿੰਡ ਦੀਆਂ ਮੁਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ |