ਮੰਡੀ ਗੋਬਿੰਦਗੜ੍ਹ, 2 ਅਪ੍ਰੈਲ (ਰਾਜੇਸ਼ ਸ਼ਰਮਾ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸੰਗਤਾਂ ਨੂੰ ਬਾਬਾ ਬਾਲਕ ਨਾਥ ਦੇ ਪਵਿੱਤਰ ਦਰਸ਼ਨ ਕਰਵਾਉਣ ਲਈ ਬੱਸ ਹਿਮਾਚਲ ਪ੍ਰਦੇਸ਼ ਲਈ ਰਵਾਨਾ ਕੀਤੀ ਗਈ | ਇਸ ਮੌਕੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਅਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ, ਸੰਗਤਾਂ ਨੇ ਵੱਡੇ ਉਤਸ਼ਾਹ ਨਾਲ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਬਾਬਾ ਜੀ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ | ਰਵਾਨਗੀ ਤੋਂ ਪਹਿਲਾਂ ਸਾਰਿਆਂ ਦੀ ਚੜ੍ਹਦੀ ਕਲਾ ਅਤੇ ਸੁਖ-ਸਮਿ੍ੱਧੀ ਲਈ ਦੁਆ ਮੰਗੀ ਗਈ | ਇਸ ਮੌਕੇ ਇਕਬਾਲ ਸਿੰਘ ਧੀਮਾਨ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਰੁਪਿੰਦਰ ਕੌਰ, ਹਰਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਨਿਧੀ ਧੀਮਾਨ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ |