ਬਸੀ ਪਠਾਣਾਂ, 3 ਅਪ੍ਰੈਲ (ਐਚ.ਐਸ. ਗੌਤਮ)-ਸਥਾਨਕ ਪੰਜਾਬ ਨੈਸ਼ਨਲ ਬੈਂਕ ਨੇ ਨਵੇਂ ਵਰੇ੍ਹ ਦੀ ਆਗਮਨ ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਸਮਾਗਮ ਵਿਚ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ਕੀਰਤਨੀਏ ਜਥੇ ਵਲੋਂ ਗੁਰੂ ਦੀ ਇਲਾਹੀ ਬਾਣੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਰਾਜੇਸ਼ ਸਿੰਗਲਾ ਨੇ ਬੈਂਕ ਦੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਦਾ ਸਟਾਫ਼ ਆਪਣੇ ਗਾਹਕਾਂ ਦਾ ਵਿਸ਼ੇਸ਼ ਧਿਆਨ ਰੱਖਦਾ ਹੈ | ਬੈਂਕ ਮੈਨੇਜਰ ਬੇਅੰਤਵੀਰ ਕੌਰ ਨੇ ਆਏ ਗਾਹਕਾਂ ਦਾ ਧੰਨਵਾਦ ਕਰਦਿਆਂ ਬੈਂਕ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਰਮਨਦੀਪ ਕੌਰ, ਪ੍ਰੀਤਇੰਦਰ ਸਿੰਘ, ਸਾਰਿਕਾ ਸ਼ਰਮਾ, ਸੌਰਵ ਵਰਮਾ, ਸਤਨਾਮ ਸਿੰਘ, ਰਾਜੇਸ਼ ਕੁਮਾਰ, ਰਿਗਨ ਪਰਾਸ਼ਰ, ਕੁਲਦੀਪ ਸਿੰਘ, ਸੰਦੀਪ ਸਿੰਘ, ਦੀਪਕ ਤੋਂ ਇਲਾਵਾ ਬੈਂਕ ਸਟਾਫ਼ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |