25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰੇਕ ਵਰਗ ਦੁਖੀ-ਭੁੱਟਾ

Ad Position 21
No active advertisement
ਅਜੀਤ ਡੈਸਕ 04-04-2026
ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਹਲਕੇ ਵਿਚ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਨੂੰ ਉਸ ਵੇਲੇ ਭਰਵਾਂ ਸਮਰਥਨ ਮਿਲਿਆ ਜਦੋਂ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਕਰਨਵੀਰ ਸਿੰਘ ਢੋਲਾ, ਰਣਦੀਪ ਸਿੰਘ ਰਿਉਣਾ ਭੋਲਾ, ਦਲਵੀਰ ਸਿੰਘ ਖਾਨਪੁਰ, ਰਜਿੰਦਰ ਸਿੰਘ ਮਾਨ, ਪ੍ਰਦੀਪ ਸਿੰਘ ਸੰਧੂ, ਜਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਰਾਜਵੀਰ ਸਿੰਘ, ਸੁਰਿੰਦਰ ਸਿੰਘ ਬਰਾਸ, ਸੁਖ ਰੰਧਾਵਾ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨਾਲ ਤੁਰਨ ਦਾ ਭਰੋਸਾ ਪ੍ਰਗਟਾਇਆ | ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਨਾਲ ਜੁੜੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰੇਕ ਵਰਗ ਦੁਖੀ ਹੈ, ਕਿਉਂਕਿ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਵੱਡਾ ਅੰਤਰ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਬਹੁਤ ਵੱਡੀ ਪੱਧਰ ਤੇ ਲੋਕਾਂ ਦਾ ਸਾਥ ਮਿਲ ਰਿਹਾ ਹੈ, ਜਿਸ ਸਦਕਾ ਭਵਿੱਖ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਆਉਣਗੇ | ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ ਸ਼ਕਤੀ ਨੂੰ ਸੰਗਠਿਤ ਕਰਕੇ ਯੂਥ ਅਕਾਲੀ ਦਲ ਰਾਹੀਂ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ, ਜੋ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ 'ਤੇ ਸੁਖਵਿੰਦਰ ਸਿੰਘ ਸਰਹਿੰਦ, ਬਲਜੀਤ ਸਿੰਘ ਖ਼ਾਲਸਾ, ਜਰਨੈਲ ਸਿੰਘ ਖ਼ਾਲਸਾ ਹਲਕਾ ਪ੍ਰਧਾਨ ਬੀ.ਸੀ ਵਿੰਗ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਪਰਮਜੀਤ ਸਿੰਘ ਹੰਸਾਲੀ ਤੇ ਡੀ.ਸੀ. ਵਲੋਂ ਹੰਸਾਲੀ ਵਿਖੇ ਨਵੇਂ ਬਣਨ ਵਾਲੇ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ 'ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24