25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੀ ਹੋਈ ਸੰਪੂਰਨਤਾ

Ad Position 21
No active advertisement
ਅਜੀਤ ਡੈਸਕ 04-04-2026
ਮੰਡੀ ਗੋਬਿੰਦਗੜ੍ਹ, 3 ਅਪ੍ਰੈਲ (ਰਾਜੇਸ਼ ਸ਼ਰਮਾ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ 21 ਫਰਵਰੀ ਤੋਂ ਕਰਵਾਏ ਜਾ ਰਹੇ 40 ਰੋਜਾ ਸਲਾਨਾ ਪਵਿੱਤਰ ਚਰਨ ਗੁਰਮਤਿ ਸਮਾਗਮਾਂ ਦੀ ਬੀਤੀ ਰਾਤ ਸੰਪੂਰਨਤਾ ਹੋ ਗਈ ਹੈ | ਅਖਰੀਲੇ ਦੀਵਾਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ | ਜਦਕਿ ਪੂਰੇ 40 ਦਿਨਾਂ ਦੌਰਾਨ ਲਗਪਗ 2 ਲੱਖ ਤੋਂ ਵੱਧ ਸੰਗਤਾਂ ਨੇ ਹਾਜ਼ਰੀ ਭਰੀ | ਅਖਰੀਲੇ ਦੀਵਾਨ ਮੌਕੇ ਭਾਈ ਜਸਵਿੰਦਰ ਸਿੰਘ (ਟੈਕਸਲਾ ਟੀ.ਵੀ) ਨੇ ਰਸਭਿੰਨੇ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਜਦੋਂਕਿ ਸਵੇਰੇ ਤੋਂ ਹੀ ਦੇਰ ਰਾਤ ਤੱਕ ਧਾਰਮਿਕ ਦੀਵਾਨਾਂ ਵਿਚ ਢਾਡੀ, ਕਵੀਸ਼ਰੀ ਜਥਿਆਂ, ਰਾਗੀ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਢਾਡੀ ਬਾਰਾਂ, ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਦਸਤਾਰ ਮੁਕਾਬਲੇ, ਮੈਡੀਕਲ ਕੈਂਪ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਸਮਗਰੀ ਵੰਡਣ ਵਰਗੀਆਂ ਸਮਾਜਿਕ ਸੇਵਾਵਾਂ ਵੀ ਕੀਤੀਆਂ ਗਈਆਂ | ਸੰਗਤਾਂ ਲਈ ਦਿਨ ਭਰ ਗੁਰੂ ਦਾ ਅਟੁੱਟ ਲੰਗਰ ਚੱਲਦਾ ਰਿਹਾ | ਸਮਾਗਮ ਦੀ ਸਮਾਪਤੀ ਮੌਕੇ 40 ਦਿਨਾਂ ਦੌਰਾਨ ਵੱਖ-ਵੱਖ ਸੇਵਾਵਾਂ ਨਿਬਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਅਖੀਰ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਅਤੇ ਸਮਾਗਮਾਂ ਦੀ ਸੰਪੂਰਨਤਾ ਦੀ ਅਰਦਾਸ ਕੀਤੀ | ਇਨ•ਾਂ ਸਮਾਗਮਾਂ ਵਿਚ ਭਾਈ ਖੜਕ ਸਿੰਘ ਇੰਚਾਰਜ ਗੁਰਦੁਆਰਾ ਸਾਹਿਬ, ਪ੍ਰਬੰਧਕ ਭਾਈ ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤ ਨਗਰ, ਫੋਰਮੈਨ ਰੂਪ ਸਿੰਘ, ਮਨਜੀਤ ਸਿੰਘ ਖਾਲਸਾ, ਕੁਲਵਿੰਦਰ ਸਿੰਘ ਭੰਗੂ, ਗੁਰਸ਼ਰਨ ਸਿੰਘ ਭੱਟੀ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਾਬਾ ਨਿਸ਼ਾਨ ਸਿੰਘ, ਤੇਜ਼ਵੀਰ ਸਿੰਘ, ਸੁਖਵਿੰਦਰ ਸਿੰਘ ਭਾਂਬਰੀ, ਹਰਭਜਨ ਸਿੰਘ ਧਾਲੀਵਾਲ, ਅਮਰੀਕ ਸਿੰਘ ਜੱਸੜ•, ਹਰਪ੍ਰੀਤ ਸਿੰਘ ਵਿੱਕੀ ਚਾਹਲ, ਰਣਜੀਤ ਸਿੰਘ, ਭਾਈ ਗੁਰਜੀਤ ਸਿੰਘ ਖ਼ਾਲਸਾ, ਰਾਜਿੰਦਰ ਸਿੰਘ ਨਸਰਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਲਾਹਿਆ-ਗੁਰਧਿਆਨ ਸਿੰਘ ਭਾਨਰੀ <br/> ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਚ ਜੋਸ਼ ਨਾਲ ਮਨਾਇਆ ਸੱਭਿਆਚਾਰਕ ਬਿਹਾਰ ਦਿਵਸ <br/>
Ad Position 24