25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਸੀ ਪਠਾਣਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

Ad Position 21
No active advertisement
ਅਜੀਤ ਡੈਸਕ 04-04-2026
ਬਸੀ ਪਠਾਣਾਂ, 3 ਅਪ੍ਰੈਲ (ਪੱਤਰ ਪ੍ਰੇਰਕ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੇਲ੍ਹ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਹੈੱਡ ਗ੍ਰੰਥੀ ਗਿਆਨੀ ਨੈਬ ਸਿੰਘ ਨੇ ਦੱਸਿਆ ਕਿ 5 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 7 ਅਪ੍ਰੈਲ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ | ਜਦਕਿ 6 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 7 ਅਪ੍ਰੈਲ ਨੂੰ ਸਵੇਰੇ 9 ਵਜੇ ਰਾਗੀ, ਢਾਡੀ ਦਰਬਾਰ ਅਤੇ ਸ਼ਾਮ 6 ਵਜੇ ਤੋਂ ਕੀਰਤਨ ਦਰਬਾਰ ਹੋਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕਥਾ ਵਾਚਕ ਭਾਈ ਹਰਦੀਪ ਸਿੰਘ ਖਾਲਸਾ ਪਟਿਆਲਾ ਵਾਲੇ, ਭਾਈ ਅਕਾਸ਼ਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਹਜ਼ੂਰੀ ਢਾਡੀ ਜਥਾ ਭਾਈ ਜਗਦੀਪ ਸਿੰਘ ਵੜੈਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਸੇਵਾਦਾਰ ਰਾਜਨ ਸਿੰਘ, ਲਵਪ੍ਰੀਤ ਸਿੰਘ, ਹਰਜੋਤ ਸਿੰਘ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਸਕੱਤਰ ਚਰਨ ਸਿੰਘ, ਜਤਿੰਦਰ ਪਾਲ ਸਿੰਘ ਕਾਹਲੋਂ, ਗੁਰਮੀਤ ਸਿੰਘ ਧਾਲੀਵਾਲ, ਅਜੀਤ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਨਰਿੰਦਰ ਸਿੰਘ ਸੂਬੇਦਾਰ, ਮੱਖਣ ਸਿੰਘ, ਸੇਵਾ ਸਿੰਘ, ਜਰਨੈਲ ਸਿੰਘ, ਦੀਪ ਸਿੰਘ ਫ਼ੌਜੀ, ਕਮਲਜੀਤ ਸਿੰਘ, ਕੇਸਰ ਸਿੰਘ, ਸੇਵਾ ਸਿੰਘ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ 21 ਮਾਰਚ ਤੋਂ ਸ਼ੁਰੂ ਹੋਈ ਪ੍ਰਭਾਤ ਫੇਰੀ 4 ਅਪ੍ਰੈਲ ਤੱਕ ਜਾਰੀ ਰਹੇਗੀ | ਉਨ੍ਹਾਂ 7 ਅਪ੍ਰੈਲ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸੰਗਤਾਂ ਨੂੰ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ ਦੂਜਾ ਰਾਸ਼ਟਰੀ ਮੂਟ ਕੋਰਟ ਮੁਕਾਬਲਾ ਸ਼ੁਰੂ ਅਗਲੀ ਖ਼ਬਰ 'ਆਪ' ਨੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਲਾਹਿਆ-ਗੁਰਧਿਆਨ ਸਿੰਘ ਭਾਨਰੀ <br/>
Ad Position 24