24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰਾਮ ਸਿੰਘ ਅਲਬੇਲਾ ਦਾ ਕੌਮੀ ਪੁਰਸਕਾਰ ਨਾਲ ਹੋਇਆ ਸਨਮਾਨ

Ad Position 21
No active advertisement
ਅਜੀਤ ਡੈਸਕ 04-04-2026
ਅਮਲੋਹ, 3 ਅਪ੍ਰੈਲ (ਕੇਵਲ ਸਿੰਘ)-ਵਾਤਾਵਰਨ ਪ੍ਰੇਮੀ ਗਾਇਕ ਰਾਮ ਸਿੰਘ ਅਲਬੇਲਾ ਨੂੰ ਵੱਡਾ ਸਨਮਾਨ ਮਿਲਿਆ ਹੈ | ਉਨ੍ਹਾਂ ਨੂੰ ਵਾਤਾਵਰਨ ਬਚਾਉਣ, ਸਮਾਜਿਕ ਬੁਰਾਈਆਂ ਖ਼ਤਮ ਕਰਨ ਅਤੇ ਕਿਸਾਨਾਂ ਲਈ ਜਾਗਰੂਕਤਾ ਫੈਲਾਉਣ ਵਾਲੇ ਗੀਤ ਗਾਉਣ ਲਈ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਭਾਰਤ ਸਰਕਾਰ ਦੇ ਅਦਾਰੇ ਆਈ.ਸੀ.ਏ.ਆਰ., ਆਈ.ਏ.ਆਰ.ਆਈ. ਨਵੀਂ ਦਿੱਲੀ ਵਿਚ ਕਰਵਾਏ ਸਮਾਗਮ ਦੌਰਾਨ ਦਿੱਤਾ ਗਿਆ | ਇਸ ਮੌਕੇ ਤੇ ਕਈ ਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ | ਅਲਬੇਲਾ ਦੀ ਇਸ ਕਾਮਯਾਬੀ ਨਾਲ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ | ਲੋਕਾਂ ਵਲੋਂ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਗਈ ਅਤੇ ਕਿਹਾ ਇਹ ਪ੍ਰਾਪਤੀ ਇਲਾਕੇ ਲਈ ਮਾਣ ਵਾਲੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਦਲੀਪ ਨਗਰ ਦੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸੰਗਤਾਂ ਨੇ ਗੁਰਮਤਿ ਸਮਾਗਮਾਂ 'ਚ ਭਰੀ ਹਾਜ਼ਰੀ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਆੜ੍ਹਤੀਆਂ ਦੀਆਂ ਮੰਗਾਂ ਪੂਰੀਆਂ ਕਰੇ-ਭਿੰਦਾ, ਮਾਵੀ
Ad Position 24