24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿਤਾਂ ਤੇ ਹੱਕਾਂ ਦਾ ਅਸਲ ਪਹਿਰੇਦਾਰ- ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 04-04-2026
ਮੰਡੀ ਗੋਬਿੰਦਗੜ੍ਹ, 3 ਅਪ੍ਰੈਲ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਅਤੇ ਹੱਕਾਂ ਦੀ ਪਹਿਰੇਦਾਰ ਪਾਰਟੀ ਹੈ | ਜਿਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਾਈ ਲੜਦੇ ਹੋਏ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕੀਤਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸੰਤ ਨਗਰ ਵਿਚ ਜਥੇਦਾਰ ਨਾਜ਼ਰ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ ਤੇ ਰਾਜੇਸ਼ ਕੁਮਾਰ ਸ਼ਾਹੀ ਦੇ ਸਨਮਾਨ ਵਿਚ ਰੱਖੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਅੱਜ ਭਾਵੇਂ ਕਾਂਗਰਸ ਹੋਵੇ, ਭਾਜਪਾ ਅਤੇ 'ਆਪ' ਪਾਰਟੀ ਇਨ੍ਹਾਂ ਵਲੋਂ ਸਿਰਫ਼ ਦੂਜੀਆਂ ਪਾਰਟੀਆਂ ਨੂੰ ਭੰਡ ਕੇ ਸਿਆਸੀ ਰੋਟੀਆਂ ਹੀ ਸੇਕੀਆਂ ਜਾ ਰਹੀਆਂ ਹਨ | ਜਦੋਂ ਕਿ ਪੰਜਾਬ ਦੇ ਹਿੱਤਾਂ 'ਤੇ ਪਹਿਰਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੋ ਕੁਝ 'ਆਪ' ਦੀ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ, ਉਸ ਤੋਂ ਸਾਰੇ ਭਲੀ ਭਾਂਤ ਜਾਣੂ ਹਨ | ਭਗਵੰਤ ਮਾਨ ਦੀ ਇਸ ਸਰਕਾਰ ਨੇ ਹਰ ਵਰਗ ਨੂੰ ਤੜਫਾ ਰੱਖਿਆ ਹੈ | ਜਿੱਥੇ ਅਮਨ ਕਾਨੂੰਨ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ | ਉੱਥੇ ਲੁੱਟਾਂ-ਖੋਹਾਂ ਦਾ ਬੋਲਬਾਲਾ ਹੈ ਅਤੇ ਪੰਜਾਬ ਵਿਕਾਸ ਪੱਖੋਂ ਕਾਫ਼ੀ ਪਛੜ ਚੁੱਕਾ ਹੈ | ਰਾਜੂ ਖੰਨਾ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ 2027 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਰਜ ਕਰਵਾਉਣ ਤਾਂ ਜੋ ਮੰਡੀ ਗੋਬਿੰਦਗੜ੍ਹ ਨੂੰ ਨਮੂਨੇ ਦਾ ਸ਼ਹਿਰ ਬਣਾ ਕੇ ਹਰ ਸਮੱਸਿਆ ਨੂੰ ਜੜ੍ਹੋਂ ਪੁੱਟਿਆ ਜਾਵੇ | ਇਸ ਸਨਮਾਨ ਮੀਟਿੰਗ ਵਿਚ ਸੀਨੀਅਰ ਆਗੂ ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਕੁਲਵਿੰਦਰ ਸਿੰਘ ਭੰਗੂ, ਸੋਮਨਾਥ ਸਿੰਘ ਅਜਨਾਲੀ, ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ, ਬਿਕਰਮ ਸਿੰਘ ਬਿੱਕਾ, ਬਲਜਿੰਦਰ ਸਿੰਘ ਸੇਖੋਂ, ਹਰਪਾਲ ਸਿੰਘ, ਪਿ੍ੰਸ ਮੈਣੀ, ਅਵਤਾਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਨੋਨੀ, ਨੀਰਜ ਕੁਮਾਰ, ਕੰਵਲਪ੍ਰੀਤ ਸਿੰਘ, ਪ੍ਰਦੀਪ ਕੁਮਾਰ ਮਿੰਟੂ, ਡਾ. ਮਨਜੀਤ ਸਿੰਘ, ਭੁਪਿੰਦਰ ਕੌਰ, ਸੁਖਵਿੰਦਰ ਕੌਰ, ਹਰਜੀਤ ਸਿੰਘ ਸੋਨੂੰ, ਰੌਸ਼ਨ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਹਰਪਿੰਦਰ ਸਿੰਘ ਭੂਰਾ ਅਤੇ ਯਸ਼ ਵਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਚ 'ਟੈਕ ਟਾਇਟਨਜ਼ 2026 ਟੈਕ ਫੈਸਟ ਕਰਵਾਈ ਅਗਲੀ ਖ਼ਬਰ ਦਲੀਪ ਨਗਰ ਦੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸੰਗਤਾਂ ਨੇ ਗੁਰਮਤਿ ਸਮਾਗਮਾਂ 'ਚ ਭਰੀ ਹਾਜ਼ਰੀ
Ad Position 24