23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕੇਂਦਰੀ ਜੇਲ੍ਹ 'ਚ ਨਜ਼ਰਬੰਦ ਸਿੰਘ ਚੜ੍ਹਦੀਕਲਾ 'ਚ- ਭਾਈ ਮਨਦੀਪ ਸਿੰਘ ਸਿੱਧੂ <br/>

Ad Position 21
No active advertisement
ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸ਼ਹੀਦ ਭਾਈ ਦੀਪ ਸਿੱਧੂ ਦੇ ਭਰਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਕੱਤਰ ਜਨਰਲ ਭਾਈ ਮਨਦੀਪ ਸਿੰਘ ਸਿੱਧੂ ਵਲੋਂ ਪਟਿਆਲਾ ਕੇਂਦਰੀ ਜੇਲ੍ਹ ਪਹੁੰਚ ਕੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨਾਲ ਐਨ.ਐੱਸ.ਏ. ਅਧੀਨ ਨਜ਼ਰਬੰਦ ਰਹੇ ਪਾਰਟੀ ਦੇ ਮੁੱਢਲੇ ਮੈਂਬਰ ਭਾਈ ਦਲਜੀਤ ਸਿੰਘ ਕਲਸੀ ਅਤੇ ਭਾਈ ਗੁਰਿੰਦਰਪਾਲ ਸਿੰਘ ਗੁਰਔਜਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਵੇਲੇ ਉਨ੍ਹਾਂ ਦੇ ਨਾਲ ਭਾਈ ਬਲਵੰਤ ਸਿੰਘ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਭਾਈ ਅਵਤਾਰ ਸਿੰਘ ਕਾਹਨਗੜ੍ਹ ਵੀ ਮੌਜੂਦ ਸਨ | ਇਸ ਸੰਬੰਧੀ ਜਾਣਕਾਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਪੈੱ੍ਰਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਪੈੱ੍ਰਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਭਾਈ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜੇਲ੍ਹ ਵਿਚ ਨਜ਼ਰਬੰਦ ਸਾਰੇ ਸਿੰਘ ਪੂਰੀ ਤਰ੍ਹਾਂ ਚੜ੍ਹਦੀਕਲਾ ਵਿਚ ਹਨ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਹਨ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਸਾਥੀ ਸਿੰਘਾਂ ਨੇ ਪੰਥਕ ਮਸਲਿਆਂ ਅਤੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਦੱਸਿਆ ਕਿ ਸਿੰਘਾਂ ਦਾ ਮਨੋਬਲ ਬਹੁਤ ਮਜ਼ਬੂਤ ਹੈ ਅਤੇ ਉਹ ਪੂਰੇ ਵਿਸ਼ਵਾਸ ਨਾਲ ਸੱਚ ਅਤੇ ਨਿਆਂ ਦੀ ਲੜਾਈਲੜ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਲਾਲ ਲਕੀਰ 'ਚ ਮਕਾਨ ਵਾਲੇ ਹਰ ਪਰਿਵਾਰ ਨੂੰ ਮਿਲੇਗਾ ਮਾਲਕੀ ਦਾ ਹੱਕ-ਵਿਧਾਇਕ ਰਾਏ ਅਗਲੀ ਖ਼ਬਰ ਚੀਫ਼ ਜਸਟਿਸ ਸ਼ੀਲ ਨਾਗੂ ਵਲੋਂ ਖਮਾਣੋਂ ਵਿਖੇ ਬਣੇ ਨਵੇਂ ਫੈਮਲੀ ਕੋਰਟ ਕੰਪਲੈਕਸ ਦਾ ਉਦਘਾਟਨ <br/>
Ad Position 24