23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰਣਜੋਧ ਸਿੰਘ ਹਡਾਣਾ ਵਲੋਂ ਸੰਵਾਦ ਪ੍ਰੋਗਰਾਮ ਤਹਿਤ ਹਲਕਾ ਸਨੌਰ 'ਚ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 04-04-2026
ਭੁੱਨਰਹੇੜੀ, 3 ਅਪ੍ਰੈਲ (ਧਨਵੰਤ ਸਿੰਘ)-ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਸੰਵਾਦ ਤਹਿਤ ਮੀਟਿੰਗਾਂ ਕੀਤੀਆਂ ਗਈਆਂ | ਪੰਜਾਬ ਸਰਕਾਰ ਵਲੋਂ ਇਸ ਮੁਹਿੰਮ ਤਹਿਤ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਰ ਕੇ ਗੱਲਬਾਤ ਕੀਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਰਾਮ ਇੰਦਰ ਜਮਨਾ ਮੈਂਬਰ ਜਿਲ੍ਹਾ ਪ੍ਰੀਸ਼ਦ, ਗੁਰਮੇਲ ਸਿੰਘ ਖਾਕਟਾ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਅਮਰਿੰਦਰ ਰਾਠੀਆ ਬਲਾਕ ਪ੍ਰਧਾਨ, ਦਵਿੰਦਰ ਸਿੰਘ ਮਾੜੂ, ਯੁਵਰਾਜ ਐਮ.ਸੀ., ਮਨਦੀਪ ਸਿੰਘ ਮੈਂਬਰ ਬਲਾਕ ਸੰਮਤੀ, ਆਪ ਆਗੂ, ਵਰਕਰ ਅਤੇ ਪਿੰਡਾਂ ਦੇ ਹੋਰ ਪਤਵੰਤੇ ਲੋਕ ਮੌਜੂਦ ਰਹੇ | ਹਡਾਣਾ ਨੇ ਮਲਕਪੁਰ ਜੱਟਾ, ਨੈਣਾਂ, ਭੁੱਨਰਹੇੜੀ, ਬਰਕਤਪੁਰ ਤੇ ਹੋਰਨਾਂ ਪਿੰਡਾਂ ਵਿੱਚਲੇ ਇਕੱਠਾਂ ਨੂੰ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 1000-1500 ਰੁਪਏ ਦੇ ਫ਼ਾਰਮ ਵਿਸਾਖੀ ਵਾਲੇ ਦਿਨ ਤੋਂ ਭਰਨੇ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਟੀਮਾਂ ਅਤੇ ਵਲੰਟੀਅਰ ਖ਼ੁਦ ਘਰ-ਘਰ ਜਾ ਕੇ ਇਹ ਫ਼ਾਰਮ ਭਰਨਗੇ ਤਾਂ ਜੋ ਕਿਸੇ ਵੀ ਲੋੜਵੰਦ ਮਹਿਲਾ ਨੂੰ ਦਫ਼ਤਰਾਂ ਦੇ ਚੱਕਰ ਤੋ ਮੁਕਤ ਰਖੱਣ ਦੀ ਕੋਸਿਸ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚਾਰ ਸਾਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ | ਉਸ ਪੜਾਅ ਨੂੰ ਇਸ ਵਰੇ ਹੋਰ ਵਧਾਇਆ ਜਾ ਰਿਹਾ ਹੈ ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਗੁਰਪ੍ਰੀਤ ਸਿੰਘ ਸਰਪੰਚ ਸਰਵਾਰਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਲਾਲ ਲਕੀਰ 'ਚ ਮਕਾਨ ਵਾਲੇ ਹਰ ਪਰਿਵਾਰ ਨੂੰ ਮਿਲੇਗਾ ਮਾਲਕੀ ਦਾ ਹੱਕ-ਵਿਧਾਇਕ ਰਾਏ
Ad Position 24