ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ
ਅਜੀਤ ਡੈਸਕ
04-04-2026
ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਮਨਪ੍ਰੀਤ ਸਿੰਘ)-ਚੌਕੀ ਨਬੀਪੁਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ਼ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਚੌਕੀ ਨਬੀਪੁਰ ਦੇ ਸਬ-ਇੰਸਪੈਕਟਰ ਮਨਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਨਬੀਪੁਰ ਤੋਂ ਭੱਟਮਾਜਰਾ ਸਾਈਡ ਜਾ ਰਹੀ ਸੀ, ਤਾਂ ਜਦੋਂ ਪੁਲਿਸ ਪਾਰਟੀ ਜੀ.ਟੀ ਰੋਡ ਭੱਟਮਾਜਰਾ ਪੁਲ਼ ਪਾਸ ਪੁੱਜੀ ਤਾਂ ਪਿੰਡ ਸ਼ਾਮਪੁਰ ਸੜਕ ਦੇ ਨਜ਼ਦੀਕ ਇਕ ਮੋਨਾ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਪੈਦਲ ਤੁਰਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਕਾਬੂ, ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੀ ਪੈਂਟ ਦੀ ਜੇਬ 'ਚੋਂ ਨਸ਼ੀਲੀਆਂ ਗੋਲੀਆਂ ਦੇ ਪੱਤੇ ਬਰਾਮਦ ਹੋਏ, ਜੋ ਗਿਣਤੀ 'ਚ 50 ਗੋਲੀਆਂ ਸਨ | ਪੁਲਿਸ ਨੂੰ ਉਕਤ ਵਿਅਕਤੀ ਦੀ ਪਹਿਚਾਣ ਅਕਾਸ਼ਦੀਪ ਸਿੰਘ ਪਿੰਡ ਨਲੀਨਾਂ ਕਲਾਂ ਵਜੋਂ ਹੋਈ ਹੈ, ਜਿਸ ਤੇ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਅਗਲੇਰੀ ਕਾਰਵਾਈ ਨੂੰ ਆਰੰਭ ਕਰ ਦਿੱਤੀ ਹੈ |