23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆੜ੍ਹਤੀ ਕਿਸਾਨਾਂ ਦੀ ਅਹਿਮ ਕੜੀ, ਉਨ੍ਹਾਂ ਦੇ ਮਸਲੇ ਜਲਦ ਹੱਲ ਕੀਤੇ ਜਾਣ-ਨਾਗਰਾ

Ad Position 21
No active advertisement
ਅਜੀਤ ਡੈਸਕ 04-04-2026
ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਭੱਟਮਾਜਰਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਭਰਵੀਂ ਮੀਟਿੰਗ ਦੌਰਾਨ ਆਖਿਆ ਕਣਕ ਦੀ ਫ਼ਸਲ ਮੰਡੀਆਂ ਵਿਚ ਆਉਣੀ ਸ਼ੁਰੂ ਹੋਣ ਵਾਲੀ ਹੈ ਪਰ ਪੰਜਾਬ ਸਰਕਾਰ ਵਲੋਂ ਆੜ੍ਹਤੀਆਂ ਦੇ ਮੁੱਖ ਮਸਲਿਆਂ ਨੂੰ ਅਜੇ ਤੱਕ ਹੱਲ ਨਹੀਂ ਕੀਤਾ ਗਿਆ, ਜੋ ਕਿ ਚਿੰਤਾਜਨਕ ਗੱਲ ਹੈ | ਉਨ੍ਹਾਂ ਕਿਹਾ ਜੇਕਰ ਸਮੇਂ ਸਿਰ ਆੜ੍ਹਤੀਆਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਇਸ ਦਾ ਸਿੱਧਾ ਅਸਰ ਕਣਕ ਦੀ ਖ਼ਰੀਦ ਪ੍ਰਕਿਰਿਆ 'ਤੇ ਪਵੇਗਾ ਅਤੇ ਇਸ ਦਾ ਖ਼ਮਿਆਜ਼ਾ ਸਿੱਧਾ ਕਿਸਾਨਾਂ ਨੂੰ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਮੰਡੀਆਂ ਵਿਚ ਸੁਚੱਜੀ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ | ਆੜ੍ਹਤੀਆਂ ਦੇ ਮਸਲੇ ਲੰਮੇ ਸਮੇਂ ਤੋਂ ਲਟਕ ਰਹੇ ਹਨ, ਜਿਸ ਨਾਲ ਖ਼ਰੀਦ ਪ੍ਰਣਾਲੀ 'ਤੇ ਗੰਭੀਰ ਅਸਰ ਪੈ ਸਕਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਅਰਥਵਿਵਸਥਾ ਦਾ ਵੱਡਾ ਹਿੱਸਾ ਖੇਤੀਬਾੜੀ 'ਤੇ ਨਿਰਭਰ ਕਰਦਾ ਹੈ ਅਤੇ ਜੇਕਰ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਸੁਚਾਰੂ ਨਾ ਰਹੀ ਤਾਂ ਇਸ ਦਾ ਵਿਆਪਕ ਪ੍ਰਭਾਵ ਪਵੇਗਾ, ਕਿਉਂਕਿ ਆੜ੍ਹਤੀ ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ ਇਕ ਮਹੱਤਵਪੂਰਨ ਕੜੀ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਹੁਤ ਜ਼ਰੂਰੀ ਹੈ | ਨਾਗਰਾ ਨੇ ਕਿਹਾ ਕਿ ਖ਼ਰੀਦ ਸੀਜ਼ਨ ਹੋਣ ਦੇ ਬਾਵਜੂਦ ਵੀ ਤਿਆਰੀਆਂ ਅਧੂਰੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨੇ ਅਤੇ ਮੰਡੀਆਂ ਵਿਚ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਦਵਿੰਦਰ ਕੁਮਾਰ ਭੱਟਮਾਜਰਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੁੱਖ ਸਿੰਘ, ਰਾਕੇਸ਼ ਪਰਾਸ਼ਰ, ਦਵਿੰਦਰ ਸਿੰਘ, ਸੁਖਬੀਰ ਸਿੰਘ, ਗੌਰਵ ਸਿੰਘ, ਮਨੀਸ਼ ਕੁਮਾਰ, ਮਨਵਿੰਦਰ ਸਿੰਘ, ਸ਼ਿਵ ਕੁਮਾਰ, ਅਜੀਤ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ,ਪਰਦੀਪ ਕੁਮਾਰ, ਬਲਵਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਭਗਵਾਨ ਦਾਸ, ਜਤਿਨ ਰੱਤੀ, ਪੰਕਜ ਰੱਤੀ, ਜਸ਼ਨਦੀਪ ਸਿੰਘ, ਜਸਵੀਰ ਸਿੰਘ, ਤਰਸੇਮ ਲਾਲ, ਦਵਿੰਦਰ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ, ਸ਼ਿਵ ਸਾਰਦਾ, ਵਿਪਨ ਅਭਿਸ਼ੇਕ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਬਹਾਨੇ ਅਗਵਾ ਕਰ ਫਿਰੌਤੀ ਮੰਗਣ ਦੇ ਦੋਸ਼ 'ਚ 1 ਸਮੇਤ 3 ਨਾਮਾਲੂਮ ਨਾਮਜ਼ਦ ਅਗਲੀ ਖ਼ਬਰ ਵਿਧਾਇਕ ਰਾਏ ਨੇ ਪੀ.ਐਸ.ਪੀ.ਸੀ.ਐਲ. ਦੇ ਡਵੀਜ਼ਨ ਦਫ਼ਤਰ ਸਰਹਿੰਦ ਵਿਖੇ ਕੀਤਾ ਉਦਘਾਟਨ
Ad Position 24