ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਵਿਖੇ ਦਾਖ਼ਲੇ ਸੰਬੰਧੀ ਮੀਟਿੰਗ
ਅਜੀਤ ਡੈਸਕ
05-04-2026
ਉਨ੍ਹਾਂ ਸੈਸ਼ਨ 2026-27 ਲਈ ਸਮੂਹ ਕਾਂਸਟੀਚੂਐਂਟ ਕਾਲਜਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕੀਤੇ ਜਾਣ ਵਾਲੇ ਉਪਰਾਲਿਆਂ ਲਈ ਮੁੱਲਵਾਨ ਸੁਝਾਅ ਵੀ ਦਿੱਤੇ | ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰ ਇੰਦਰ ਸਿੰਘ ਨੇ ਕਿਹਾ ਕਿ ਨਵੇਂ ਸੈਸ਼ਨ ਲਈ ਸਾਂਝੇ ਪ੍ਰਾਸਪੈਕਟਸ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਕਾਂਸਟੀਚੂਐਂਟ ਕਾਲਜਾਂ ਵਿਚ ਦਾਖ਼ਲੇ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਪਛੜੇ ਅਤੇ ਖਾਸ ਤੌਰ ਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪੱਧਰ ਦੀ ਉੱਚ ਵਿੱਦਿਆ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਇਨ੍ਹਾਂ ਕਾਂਸਟੀਚੂਐਂਟ ਕਾਲਜਾਂ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਵਿਸ਼ਵਾਸ ਦਵਾਇਆ ਕਿ ਇਨ੍ਹਾਂ ਕਾਂਸਟੀਚੂਐਂਟ ਕਾਲਜਾਂ ਦੀ ਬਿਹਤਰੀ ਲਈ ਪੰਜਾਬੀ ਯੂਨੀਵਰਸਿਟੀ ਵਲੋਂ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਮੀਟਿੰਗ ਵਿਚ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਤੋਂ ਪਿ੍ੰਸੀਪਲ ਡਾ. ਵਨੀਤਾ ਗਰਗ ਵੀ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦਾ ਇਕਲੌਤਾ ਸਰਕਾਰੀ ਕਾਲਜ ਹੈ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ |