28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ 'ਆਪ' ਸਰਕਾਰ ਦੀ ਮੁਹਿੰਮ ਜਾਰੀ ਰਹੇਗੀ-ਵਿੱਕੀ ਚਾਹਲ

Ad Position 21
No active advertisement
ਅਜੀਤ ਡੈਸਕ 05-04-2026
ਮੰਡੀ ਗੋਬਿੰਦਗੜ੍ਹ, 4 ਅਪ੍ਰੈਲ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਵਿੱਕੀ ਚਾਹਲ ਦੀ ਅਗਵਾਈ ਹੇਠ ਅੱਜ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 18 ਵਿਚ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਹਿਮ ਮੀਟਿੰਗ ਹੋਈ | ਜਿਸ ਵਿਚ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਨੇ ਹਿੱਸਾ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਢੰਗ ਨਾਲ ਸਫਲ ਬਣਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸੀਨੀਅਰ 'ਆਪ' ਆਗੂ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਦੀ ਰੋਕਥਾਮ ਲਈ ਸਪਸ਼ਟ ਸਟੈਂਡ ਹੈ ਅਤੇ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਤਦ ਹੀ ਸਫਲ ਹੋਵੇਗੀ ਜਦੋਂ ਹਰਕੇ ਅਮਨ ਪਸੰਦ ਨਾਗਰਿਕ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੇ ਆਲ਼ੇ ਦੁਆਲੇ ਨਸ਼ਿਆਂ ਸਬੰਧੀ ਹੁੰਦੀਆਂ ਗਤੀਵਿਧੀਆਂ ਦੀ ਜਾਣਕਾਰੀ ਬਿਨਾ ਕਿਸੇ ਡਰ ਭੈਅ ਤੋਂ ਸਬੰਧਿਤ ਪੁਲਿਸ ਨੂੰ ਦੇਵੇਗਾ | ਵਿੱਕੀ ਚਾਹਲ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਹੱਲਿਆਂ ਵਿਚ ਸਾਂਝੇ ਯਤਨ ਕਰਨ ਦੀ ਲੋੜ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਨਾ ਕੇਵਲ ਗਿ੍ਫ਼ਤਾਰ ਕਰਕੇ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਡੱਕਿਆ ਹੈ, ਬਲਕਿ ਉਨ੍ਹਾਂ ਦੁਆਰਾ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਨੂੰ ਵੀ ਢਹਿ ਢੇਰੀ ਕੀਤਾ ਹੈ ਜਿਸ ਸਦਕਾ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਾਡਾ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ | ਇਸ ਮੌਕੇ 'ਤੇ ਨੰਬਰਦਾਰ ਬਲਕਾਰ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ ਚਾਹਲ, ਬਲਵੀਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਜੀਤ ਸਿੰਘ, ਰਮਨਦੀਪ ਸਿੰਘ, ਅਸ਼ੋਕ ਕੁਮਾਰ, ਦੇਵ ਰਾਜ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਸ਼ਹਿਰ 'ਚ ਸੀਵਰੇਜ ਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ-ਭੁੱਟਾ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24