28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਹਿੰਦ ਸ਼ਹਿਰ 'ਚ ਸੀਵਰੇਜ ਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ-ਭੁੱਟਾ

Ad Position 21
No active advertisement
ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਸਰਹਿੰਦ ਸ਼ਹਿਰ ਦੇ ਜੱਟਪੁਰਾ ਮਹੱਲਾ ਵਿਖੇ ਮੁਹੱਲਾ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵਾਰਡ ਵਾਸੀਆਂ ਨੇ ਸ. ਭੁੱਟਾ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੀਵਰੇਜ ਸਿਸਟਮ ਤੇ ਸਟਰੀਟ ਲਾਈਟਾਂ ਦੀ ਅਣਹੋਂਦ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਰਾਤ ਸਮੇਂ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਜਿੱਥੇ ਸੜਕੀ ਹਾਦਸੇ ਵਾਪਰ ਰਹੇ ਹਨ, ਉੱਥੇ ਹੀ ਚੋਰਾਂ ਦੇ ਹੌਸਲੇ ਵੀ ਬੁਲੰਦ ਹਨ ਪ੍ਰੰਤੂ ਸਰਕਾਰ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸਰਹਿੰਦ ਸ਼ਹਿਰ ਦੇ ਸੀਵਰੇਜ ਪ੍ਰੋਜੈਕਟ ਵਾਸਤੇ ਇੱਕ ਅਰਬ ਦੀ ਗਰਾਂਟ ਜਾਰੀ ਕੀਤੀ ਸੀ ਪ੍ਰੰਤੂ 10 ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸ਼ਹਿਰ ਵਿਚ ਸੀਵਰੇਜ ਮੁਕੰਮਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਸੀਵਰੇਜ ਨਾ ਹੋਣ ਅਤੇ ਥਾਂ-ਥਾਂ ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਕਿ ਸ਼ਹਿਰਵਾਸੀ ਨਰਕਭਰੀ ਜਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ਸ. ਭੁੱਟਾ ਨੇ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਵਾਇਆ ਜਾ ਸਕੇ | ਇਸ ਮੌਕੇ ਬਲਜੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਮਾਨ ਵਾਈਸ ਹਲਕਾ ਪ੍ਰਧਾਨ ਐਸ.ਸੀ ਵਿੰਗ, ਸਵਰਨਜੀਤ ਸਿੰਘ ਸੋਨੰੂ, ਰਾਜਵੀਰ ਸਿੰਘ, ਹਰਪ੍ਰੀਤ ਸਿੰਘ ਤਲਾਣੀਆਂ, ਨਸੀਬ ਸਿੰਘ, ਹਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਜੱਟਪੁਰਾ ਮਹੱਲਾ, ਨਿਰਮਲ ਸਿੰਘ, ਗੁਰਮੁਖ ਸਿੰਘ, ਅਵਤਾਰ ਸਿੰਘ, ਸਾਹਿਬ ਸਿੰਘ, ਗੁਰਲਾਲ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਕੌਰ, ਕਮਲਦੀਪ ਕੌਰ, ਸਰਬਜੀਤ ਕੌਰ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਹਰਦੀਪ ਸਿੰਘ, ਪਰਮਜੀਤ ਕੌਰ, ਸਤਨਾਮ ਕੌਰ, ਸਿਮਰਨ ਸੂਦ, ਡਿੰਪਲ ਕੌਰ ਅਤੇ ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਜੀ.ਪੀ.ਐਸ ਕੋਲ ਓਵਰ ਬਿ੍ਜ 'ਤੇ ਲਾਂਘਾ ਦਿੱਤਾ ਜਾਵੇ-ਸ਼ਹਿਰਵਾਸੀ ਅਗਲੀ ਖ਼ਬਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ 'ਆਪ' ਸਰਕਾਰ ਦੀ ਮੁਹਿੰਮ ਜਾਰੀ ਰਹੇਗੀ-ਵਿੱਕੀ ਚਾਹਲ
Ad Position 24