28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੰਡੀ ਗੋਬਿੰਦਗੜ੍ਹ 'ਚ ਜੀ.ਪੀ.ਐਸ ਕੋਲ ਓਵਰ ਬਿ੍ਜ 'ਤੇ ਲਾਂਘਾ ਦਿੱਤਾ ਜਾਵੇ-ਸ਼ਹਿਰਵਾਸੀ

Ad Position 21
No active advertisement
ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਬਲਜਿੰਦਰ ਸਿੰਘ)-ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਲੋਂ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਸ਼ਹਿਰ ਵਿਚ ਵੱਧ ਰਹੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਓਵਰ ਬਿ੍ਜ 'ਤੇ ਗੋਬਿੰਦਗੜ੍ਹ ਪਬਲਿਕ ਸਕੂਲ ਨੇੜੇ ਦੋਵੇਂ ਪਾਸੀਂ ਲਾਂਘਾ ਦੇਣ ਦੀ ਮੰਗ ਸਬੰਧੀ ਅੱਜ ਸਰਹਿੰਦ ਵਿਖੇ ਇਕ ਸਮਾਗਮ ਦੌਰਾਨ ਮੈਮੋਰੰਡਮ ਦਿੱਤਾ ਗਿਆ | ਇਸ ਮੌਕੇ ਸਮਾਜ ਸੇਵਕ ਹਰਵਿੰਦਰ ਸਿੰਘ ਇਕਬਾਲ ਨਗਰ ਅਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਰਾਜੂ ਨੇ ਕਾਂਗਰਸ ਸੇਵਾਦਲ ਦੇ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਲਾਲੀ ਦੀ ਅਗਵਾਈ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਚ ਟ੍ਰੈਫ਼ਿਕ ਸਮੱਸਿਆ ਦਿਨ ਪ੍ਰਤੀ ਦਿਨ ਵਿਰਾਟ ਰੂਪ ਧਾਰਨ ਕਰ ਰਹੀ ਹੈ, ਜਿਸ ਕਰਕੇ ਜਾਮ ਤੋਂ ਬਚਣ ਲਈ ਸਰਕਾਰੀ ਤੇ ਨਿੱਜੀ ਬੱਸਾਂ ਮੰਡੀ ਗੋਬਿੰਦਗੜ੍ਹ ਵਿਚ ਦਾਖ਼ਲ ਹੋਣ ਦੀ ਬਜਾਏ ਪੁੱਲ ਉੱਤੋਂ ਹੀ ਲੰਘ ਜਾਂਦੀਆਂ ਹਨ, ਜਿਸ ਕਰਕੇ ਮੁਸਾਫ਼ਿਰਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਓਵਰ ਬਿ੍ਜ 'ਤੇ ਮੰਡੀ ਗੋਬਿੰਦਗੜ੍ਹ ਵਿਚ ਪਹਿਲਾਂ ਵੀ ਕਈ ਵਾਰ ਆਰਜ਼ੀ ਲਾਂਘੇ ਖੋਲ੍ਹੇ ਗਏ ਹਨ, ਜਿਨ੍ਹਾਂ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਤੋਂ ਪ੍ਰਵਾਨਗੀ ਲੈ ਕੇ ਓਵਰ ਬਿ੍ਜ 'ਤੇ ਗੋਬਿੰਦਗੜ੍ਹ ਪਬਲਿਕ ਸਕੂਲ ਨੇੜੇ ਦੋਵੇਂ ਪਾਸੀਂ ਲਾਂਘੇ ਖੁਲ੍ਹਵਾਏ ਜਾਣ, ਜਿਸ ਨਾਲ ਸੈਂਕੜੇ ਮੁਸਾਫ਼ਿਰਾਂ ਨੂੰ ਹੋਣ ਵਾਲੀ ਖੱਜਲ ਖ਼ੁਆਰੀ ਤੋਂ ਬਚਾਇਆ ਜਾ ਸਕੇਗਾ | ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਉਕਤ ਸਮੱਸਿਆਵਾਂ ਦਾ ਜਲਦ ਕਰਵਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ 'ਤੇ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਕੌਂਸਲਰ ਅਰਵਿੰਦ ਸਿੰਗਲਾ, ਹਰਵਿੰਦਰ ਸਿੰਘ ਇਕਬਾਲ ਨਗਰ ਅਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਰਾਜੂ ਸਮੇਤ ਹੋਰ ਸ਼ਹਿਰਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਮੰਦਰ ਪ੍ਰਬੰਧਨ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਸਨਮਾਨ ਅਗਲੀ ਖ਼ਬਰ ਸਰਹਿੰਦ ਸ਼ਹਿਰ 'ਚ ਸੀਵਰੇਜ ਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ-ਭੁੱਟਾ
Ad Position 24