28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ੍ਰੀ ਰਾਮ ਮੰਦਰ ਪ੍ਰਬੰਧਨ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-04-2026
ਬਸੀ ਪਠਾਣਾਂ, 4 ਅਪ੍ਰੈਲ (ਐਚ.ਐਸ. ਗੌਤਮ)-ਸ੍ਰੀ ਰਾਮ ਮੰਦਰ ਪ੍ਰਬੰਧਨ ਕਮੇਟੀ ਵਲੋਂ ਮੰਦਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ, ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਅਤੇ ਸਾਬਕਾ ਕੌਂਸਲ ਪ੍ਰਧਾਨ ਰਮਨ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਪੁਲਿਸ ਪ੍ਰਸ਼ਾਸਨ 'ਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਸ੍ਰੀ ਅਗਰਵਾਲ ਨੇ ਮੰਦਰ ਪ੍ਰਬੰਧਨ ਕਮੇਟੀ ਦਾ ਧੰਨਵਾਦ ਕੀਤਾ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ 'ਤੇ ਐਡਵੋਕੇਟ ਗੌਰਵ ਗੋਇਲ, ਪੰਡਿਤ ਸੇਵਕ ਰਾਮ, ਪੰਕਜ ਭਨੋਟ, ਹਮਿੰਦਰ ਦਲਾਲ, ਅਮਿਤ ਗੋਇਲ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਤਹਿਤ 3806 ਕਰੋੜ ਰੁਪਏ ਜਾਰੀ ਕੀਤੇ-ਵਿਧਾਇਕ ਰਾਏ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਜੀ.ਪੀ.ਐਸ ਕੋਲ ਓਵਰ ਬਿ੍ਜ 'ਤੇ ਲਾਂਘਾ ਦਿੱਤਾ ਜਾਵੇ-ਸ਼ਹਿਰਵਾਸੀ
Ad Position 24