28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਤਹਿਤ 3806 ਕਰੋੜ ਰੁਪਏ ਜਾਰੀ ਕੀਤੇ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ | ਰਾਜ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ ਸਾਡੇ ਬਜ਼ੁਰਗ, ਸਾਡਾ ਮਾਣ ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਭਰ ਵਿਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ | ਵਿਧਾਇਕ ਰਾਏ ਨੇ ਕਿਹਾ ਕਿ ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ | 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖ਼ੁਸ਼ਹਾਲੀ ਬੇਹੱਦ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਐਮ.ਟੀ. ਵਿਚ ਕਰਵਾਏ ਆਫ਼ਤਾਬ 2026 'ਚ ਵਿਦਿਆਰਥੀਆਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਸ੍ਰੀ ਰਾਮ ਮੰਦਰ ਪ੍ਰਬੰਧਨ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਸਨਮਾਨ
Ad Position 24