28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫੋਰਮ ਵਲੋਂ ਵਿਦਿਆਰਥੀਆਂ ਵਿਚ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਨੌਜਵਾਨਾਂ ਵਿਚ ਖ਼ੁਰਾਕ ਜਾਗਰੂਕਤਾ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਵਿਚ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਚੰਗੀ ਸਿੱਖਿਆ ਗ੍ਰਹਿਣ ਕਰਨ ਦੇ ਨਾਲ-ਨਾਲ ਸਿਹਤਮੰਦ ਅਤੇ ਸੰਤੁਲਿਤ ਖ਼ੁਰਾਕ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਸੰਤੁਲਿਤ ਭੋਜਨ ਵਿਚ ਮੌਜੂਦ ਵੱਖ-ਵੱਖ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਮਝਾਇਆ ਕਿ ਸਹੀ ਖ਼ੁਰਾਕ ਮਨੁੱਖ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ | ਉਨ੍ਹਾਂ ਨੌਜਵਾਨਾਂ ਵਿਚ ਫਾਸਟ ਫੂਡ ਵੱਲ ਵੱਧ ਰਹੀ ਰੁਚੀ 'ਤੇ ਵੀ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਦੇ ਬੇਹਿਸਾਬ ਸੇਵਨ ਨਾਲ ਮੋਟਾਪਾ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਅਤੇ ਹੋਰ ਕਈ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਲੈਕਚਰ ਵਿਦਿਆਰਥੀਆਂ ਵਿਚ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਜੁਪਿੰਦਰ ਸਿੰਘ ਨੇ ਕਿਹਾ ਕਿ ਸੰਤੁਲਿਤ ਖ਼ੁਰਾਕ ਲੈਣਾ ਅੱਜ ਦੇ ਸਮੇਂ ਦੀ ਇੱਕ ਮਹੱਤਵਪੂਰਨ ਲੋੜ ਬਣ ਗਿਆ ਹੈ, ਇਸ ਲਈ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਭੋਜਨ ਦੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅਖੀਰ ਵਿਚ ਪਲਾਨਿੰਗ ਫੋਰਮ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ | ਇਸ ਮੌਕੇ ਪ੍ਰੋ. ਜਗਪਾਲ ਸਿੰਘ, ਗਣਿਤ ਵਿਭਾਗ ਤੋਂ ਡਾ. ਰਜਿੰਦਰਪਾਲ, ਡਾ. ਗੁਰਜਿੰਦਰ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਜਸ਼ਨਪ੍ਰੀਤ ਕੌਰ ਅਤੇ ਵਿਭਾਗ ਦੇ ਸਭ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 'ਆਪ' ਦੇ ਯਤਨਾਂ ਸਦਕਾ ਸੂਬੇ 'ਚ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਬਦਲਾਅ ਕੀਤੇ-ਵਿਧਾਇਕ ਰਾਏ
Ad Position 24