07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੰਤ ਢੱਡਰੀਆਂ ਵਾਲਿਆਂ ਤੇ ਵੱਖ-ਵੱਖ ਰਾਜਸੀ ਆਗੂਆਂ ਵਲੋਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ

Ad Position 21
No active advertisement
ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਤੇ ਬੀਬੀ ਰਵਿੰਦਰ ਕੌਰ ਨਾਲ ਹਮਦਰਦੀ ਪ੍ਰਗਟ ਕਰਦੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ | ਅਜੀਤ ਤਸਵੀਰ <br/> 06-04-2026
ਸਮਾਣਾ, 5 ਅਪ੍ਰੈਲ (ਸਾਹਿਬ ਸਿੰਘ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ. ਲਾਲ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਬੀਬੀ ਰਵਿੰਦਰ ਕੌਰ ਸਣੇ ਪਰਿਵਾਰਿਕ ਮੈਂਬਰਾਂ ਨੇ ਹਮਦਰਦੀ ਪ੍ਰਗਟ ਕੀਤੀ ਹੈ | ਸਵ. ਲਾਲ ਸਿੰਘ ਦੇ ਪੁੱਤਰ ਤੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਕਰਨ ਰਾਜਸੀ ਆਗੂਆਂ ਵਿਚ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਸਾਬਕਾ ਉਪ-ਮੁੱਖ ਮੰਤਰੀ ਓ.ਪੀ. ਸੋਨੀ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਸੁਨੀਲ ਦੱਤਾ, ਅਮਰਗੜ੍ਹ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਬੱਲੂਆਣਾ ਤੇ ਸਾਬਕਾ ਵਿਧਾਇਕ ਨੱਥੂ ਰਾਮ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ, ਸਾਬਕਾ ਮੇਅਰ ਪਟਿਆਲਾ ਸੰਜੀਵ ਕੁਮਾਰ ਬਿੱਟੂ, ਸਾਬਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਧੂਰੀ ਅਰਵਿੰਦ ਖੰਨਾ, ਸਾਬਕਾ ਵਿਧਾਇਕ ਸਰਦੂਲਗੜ੍ਹ ਅਜੀਤਇੰਦਰ ਸਿੰਘ ਮੋਫ਼ਰ, ਸਾਬਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੋਤ, ਭੁਪਿੰਦਰ ਸਿੰਘ ਖ਼ਾਲਸਾ ਪਾਤੜਾਂ ਅਤੇ ਹੋਰ ਕਈ ਆਗੂ ਸ਼ਾਮਲ ਹਨ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਉਤਸਵ ਦੌਰਾਨ ਡਾ. ਗੁਰਸੇਵਕ ਲੰਬੀ ਦੀ ਪੁਸਤਕ 'ਮੇਰਾ ਬਸਤਾ' ਲੋਕ ਅਰਪਣ ਅਗਲੀ ਖ਼ਬਰ ਰੋੜੇਵਾਲ ਪਹਿਲਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24