07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜੀ.ਪੀ.ਐਸ ਸਕੂਲ ਵਿਚ ਦੋਸਤਾਨਾ ਬੈਡਮਿੰਟਨ ਮੈਚ ਕਰਵਾਇਆ

Ad Position 21
No active advertisement
ਅਜੀਤ ਡੈਸਕ 06-04-2026
ਮੰਡੀ ਗੋਬਿੰਦਰਗੜ੍ਹ, 5 ਅਪ੍ਰੈਲ (ਇਕਬਾਲਦੀਪ ਸੰਧੂ)-ਜੀ.ਪੀ.ਐਸ ਸਕੂਲ ਵਲੋਂ ਮਾਪਿਆਂ ਲਈ ਇਕ ਦੋਸਤਾਨਾ ਬੈਡਮਿੰਟਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਾਪਿਆਂ (ਪੁਰਸ਼ ਵਰਗ) ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਪ੍ਰਤੀ ਆਪਣਾ ਜਜ਼ਬਾ ਦਰਸਾਇਆ | ਸਕੂਲ ਆਡੀਟੋਰੀਅਮ ਵਿਚ ਸ਼ੁਰੂ ਹੋਏ ਇਹ ਮੁਕਾਬਲਾ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਅਤੇ ਅਧਿਆਪਕ ਮਨਦੀਪ ਸਿੰਘ ਦੇ ਸਹਿਯੋਗ ਨਾਲ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਮਾਪਿਆਂ ਅਤੇ ਸਕੂਲ ਦੇ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੇ ਹਨ | ਮੁਕਾਬਲੇ ਦੇ ਅੰਤ ਵਿਚ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਸਰਹਿੰਦ ਸ਼ਹਿਰ ਵਿਖੇ ਬਣ ਰਹੇ ਪਾਰਕ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਸਰਹਿੰਦ ਸ਼ਹਿਰ ਵਿਖੇ ਬਣ ਰਹੇ ਪਾਰਕ ਦਾ ਲਿਆ ਜਾਇਜ਼ਾ
Ad Position 24