07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹਲਕਾ ਵਿਧਾਇਕ ਰਾਏ ਨੇ ਸਰਹਿੰਦ ਸ਼ਹਿਰ ਵਿਖੇ ਬਣ ਰਹੇ ਪਾਰਕ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 06-04-2026
ਫ਼ਤਹਿਗੜ੍ਹ ਸਾਹਿਬ, 5 ਅਪ੍ਰੈਲ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਵਾਸੀਆਂ ਦੀ ਸੇਵਾ ਦੇ ਵਿਚ ਇਕ ਹੋਰ ਨਵਾਂ ਪਾਰਕ ਬਣਾਇਆ ਜਾ ਰਿਹਾ ਹੈ, ਜੋ ਜਲਦ ਹੀ ਸ਼ਹਿਰ ਵਾਸੀਆਂ ਨੂੰ ਅਰਪਿਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਨਵੇਂ ਬਣ ਰਹੇ ਪਾਰਕ ਦਾ ਜਾਇਜ਼ਾ ਲੈਣ ਮੌਕੇ ਕੀਤਾ | ਜ਼ਿਕਰਯੋਗ ਹੈ ਕਿ ਸਰਹਿੰਦ ਸ਼ਹਿਰ ਦੇ ਵਿਚ ਸਥਿਤ ਇਕ ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਸਾਫ਼ ਕਰਕੇ ਇੱਥੇ ਇਕ ਖ਼ੂਬਸੂਰਤ ਪਾਰਕ ਬਣਾਇਆ ਜਾ ਰਿਹਾ ਹੈ | ਜਿਸ ਨਾਲ ਸ਼ਹਿਰ ਵਾਸੀਆਂ ਨੂੰ ਜਿੱਥੇ ਗੰਦਗੀ ਤੋਂ ਨਿਜਾਤ ਮਿਲੇਗੀ, ਉੱਥੇ ਹੀ ਸੈਰ ਕਰਨ ਦੇ ਲਈ ਇਕ ਨਵਾਂ ਪਾਰਕ ਮਿਲੇਗਾ | ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀ ਦਿੱਖ ਨੂੰ ਸੰਵਾਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ | ਇਸ ਮੌਕੇ ਵਿਧਾਇਕ ਰਾਏ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਰਕ ਦੀ ਉਸਾਰੀ ਦਾ ਕੰਮ ਮਿਥੇ ਸਮੇਂ ਦੇ ਅੰਦਰ ਅਤੇ ਮਿਆਰੀ ਸਮਗਰੀ ਦੇ ਨਾਲ ਮੁਕੰਮਲ ਕੀਤਾ ਜਾਵੇ | ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿਚ ਵੀ ਸਫ਼ਾਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਨੂੰ ਹੋਰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ | ਇਸ ਮੌਕੇ ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਮਨਦੀਪ ਸਿੰਘ ਪੋਲਾ, ਐਡਵੋਕੇਟ ਹਰ ਕਮਲ ਸਿੰਘ, ਹਰਮਿੰਦਰ ਸੂਦ, ਥਾਣੇਦਾਰ ਬਲਜਿੰਦਰ ਸਿੰਘ, ਮੋਹਿਤ ਸੂਦ, ਪਵੇਲ ਹਾਂਡਾ, ਬੰਟੀ ਸੈਣੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਮਟ 'ਵਰਸਿਟੀ ਦੇ ਵਿਦਿਆਰਥੀਆਂ ਨੇ ਗਰਗ ਐਕ੍ਰੀਲਿਕਸ ਲਿਮਟਿਡ ਦਾ ਉਦਯੋਗਿਕ ਦੌਰਾ ਅਗਲੀ ਖ਼ਬਰ ਜੀ.ਪੀ.ਐਸ ਸਕੂਲ ਵਿਚ ਦੋਸਤਾਨਾ ਬੈਡਮਿੰਟਨ ਮੈਚ ਕਰਵਾਇਆ
Ad Position 24