08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਵਧਦੇ ਪ੍ਰਭਾਵ ਕਾਰਨ ਬੌਖਲਾਹਟ 'ਚ-ਭੁੱਟਾ

Ad Position 21
No active advertisement
ਅਜੀਤ ਡੈਸਕ 06-04-2026
ਫ਼ਤਹਿਗੜ੍ਹ ਸਾਹਿਬ/ਜਖਵਾਲੀ, 5 ਅਪ੍ਰੈਲ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਘਟੀਆ ਦਰਜੇ ਦੀ ਸਿਆਸਤ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਨੂੰ ਲੋਕਾਂ ਪਾਸੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਘਬਰਾ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਬੌਖਲਾਹਟ ਵਿਚ ਆ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਹਿਤਾਂ ਦੀ ਗੱਲ ਕਰਨ ਦੀ ਬਜਾਏ ਹਾਸੋਹੀਣੇ ਕਿਕਲੀਆਂ ਰਾਹੀਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ | ਸ. ਭੁੱਟਾ ਅੱਜ ਪਿੰਡ ਨੌਲੱਖਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਦੌੜਿਆ ਹੈ ਅਤੇ ਸੂਬੇ ਦੇ ਲੋਕ ਮੁੜ ਅਕਾਲੀ ਦਲ ਨੂੰ ਹੀ ਸੱਤਾ ਵਿਚ ਦੇਖਣਾ ਚਾਹੁੰਦੇ ਹਨ ਤਾਂ ਜੋ ਪੰਜਾਬ ਨੂੰ ਮਾੜੇ ਹਾਲਾਤਾਂ 'ਚੋਂ ਕੱਢ ਕੇ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਹ ਵੀ ਕਿਹਾ ਕਿ ਮੁੱਖ ਮੰਤਰੀ ਆਪਣੀਆਂ ਸਟੇਜਾਂ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਪ੍ਰਤੀ ਹਾਸੋਹੀਣੇ ਚੁਟਕਲੇ ਸੁਣਾ ਕੇ ਪੰਜਾਬੀਆਂ ਦੇ ਦਿਲਾਂ ਨੂੰ ਬਦਲ ਨਹੀਂ ਸਕਦੇ | ਇਸ ਮੌਕੇ 'ਤੇ ਲਖਬੀਰ ਸਿੰਘ ਸਰਾਣਾ ਸਰਕਲ ਪ੍ਰਧਾਨ, ਕਰਨੈਲ ਸਿੰਘ ਨੌਲੱਖਾ, ਬਚਿੱਤਰ ਸਿੰਘ, ਜਗਦੀਸ਼ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੰਸਲਾ ਨਦੀ ਦੀ ਰੱਖਿਆ ਲਈ ਯਤਨਸ਼ੀਲ ਐਡ. ਸੁਨੈਨਾ ਥੰਮਨ ਦਾ ਸਰਹਿੰਦ 'ਚ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਹੰਸਲਾ ਨਦੀ ਦੀ ਰੱਖਿਆ ਲਈ ਯਤਨਸ਼ੀਲ ਐਡ. ਸੁਨੈਨਾ ਥੰਮਨ ਦਾ ਸਰਹਿੰਦ 'ਚ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ
Ad Position 24