08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੰਸਲਾ ਨਦੀ ਦੀ ਰੱਖਿਆ ਲਈ ਯਤਨਸ਼ੀਲ ਐਡ. ਸੁਨੈਨਾ ਥੰਮਨ ਦਾ ਸਰਹਿੰਦ 'ਚ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 06-04-2026
ਫ਼ਤਹਿਗੜ੍ਹ ਸਾਹਿਬ, 5 ਅਪ੍ਰੈਲ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ 'ਚੋਂ ਲੰਘਦੀ ਇਤਿਹਾਸਿਕ ਹੰਸਲਾ ਨਦੀ ਨੂੰ ਬਚਾਉਣ ਲਈ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਿਚ ਜਨਹਿਤ ਪਟੀਸ਼ਨ ਦਾਇਰ ਕਰਨ ਵਾਲੀ ਸੁਪਰੀਮ ਕੋਰਟ ਦੀ ਵਕੀਲ ਸੁਨੈਨਾ ਥੰਮਨ ਦਾ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਸਰਹਿੰਦ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਾਗੋ ਐਨ.ਜੀ.ਓ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਸਮੇਤ ਕਈ ਹੋਰਨਾਂ ਸੰਗਠਨਾਂ ਨੇ ਉਨ੍ਹਾਂ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਧੰਨਵਾਦ ਪ੍ਰਗਟ ਕੀਤਾ | ਇਸ ਤੋਂ ਪਹਿਲਾਂ ਐਡਵੋਕੇਟ ਸੁਨੈਨਾ ਥੰਮਨ, ਆਪਣੇ ਭਰਾ ਐਡਵੋਕੇਟ ਨਿਖਿਲ ਥੰਮਨ ਅਤੇ ਪਿਤਾ ਕਰਨਵੀਰ ਸਿੰਘ ਦੇ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ | ਇਸ ਤੋਂ ਬਾਅਦ ਉਨ੍ਹਾਂ ਹੰਸਲਾ ਨਦੀ ਦਾ ਦੌਰਾ ਕਰਕੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕੀਤਾ | ਨਦੀ ਦੀ ਦਸ਼ਾ ਨੂੰ ਵੇਖਦਿਆਂ ਉਨ੍ਹਾਂ ਇਸ ਨੰੂ ਬਚਾਉਣ ਦਾ ਆਪਣਾ ਸੰਕਲਪ ਪ੍ਰਗਟ ਕੀਤਾ | ਇਸ ਮੌਕੇ ਸਨਮਾਨ ਸਮਾਰੋਹ ਦੌਰਾਨ ਸਮਾਜ ਸੇਵਕ ਗੁਰਵਿੰਦਰ ਸਿੰਘ ਸੋਹੀ ਨੇ ਕਿਹਾ ਕਿ ਪ੍ਰਸ਼ਾਸਨਿਕ ਲਾਪਰਵਾਹੀ ਨੇ ਹੰਸਲਾ ਨਦੀ ਨੂੰ ਗੰਦੇ ਨਾਲੇ ਵਿਚ ਬਦਲ ਦਿੱਤਾ ਹੈ | ਉਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ | ਸਿੱਖ ਬੁੱਧੀਜੀਵੀ ਤਰਲੋਚਨ ਸਿੰਘ ਲਾਲੀ ਨੇ ਹੰਸਲਾ ਨਦੀ ਦੇ ਇਤਿਹਾਸਕ ਪਿਛੋਕੜ 'ਤੇ ਚਾਨਣਾ ਪਾਇਆ ਅਤੇ ਗੁਰਬਾਣੀ ਵਿਚ ਪਾਣੀ ਦੀ ਮਹੱਤਤਾ ਨੂੰ ਉਜਾਗਰ ਕੀਤਾ | ਉਨ੍ਹਾਂ ਕਿਹਾ ਕਿ ਨਦੀ ਸਿਰਫ਼ ਪਾਣੀ ਦਾ ਸਰੋਤ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਇੱਕ ਹਿੱਸਾ ਹੈ | ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਅਮਰਜੀਤ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ, ਬਲਬੀਰ ਸਿੰਘ, ਤਰਸੇਮ ਸਿੰਘ, ਰਾਜਿੰਦਰ ਗੋਗੀ, ਹੀਰਾ ਸਿੰਘ, ਸੰਜੀਵ, ਜਸਕਿਰਨ ਕੌਰ, ਦਿਲਬਾਗ ਸਿੰਘ ਅਤੇ ਅਜੈਬ ਸਿੰਘ ਨੇ ਹੰਸਲਾ ਨਦੀ ਦੀ ਹੋਂਦ 'ਤੇ ਮੰਡਰਾਅ ਰਹੇ ਖ਼ਤਰੇ ਦੀ ਗੰਭੀਰਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਅੱਜ ਇਹ ਨਦੀ ਆਪਣੀ ਪਛਾਣ ਗੁਆਉਣ ਦੇ ਕੰਢੇ 'ਤੇ ਹੈ | ਉਨ੍ਹਾਂ ਨੇ ਪਟੀਸ਼ਨ ਦਾਇਰ ਕਰਨ ਅਤੇ ਇਸ ਲੜਾਈ ਨੂੰ ਕਾਨੂੰਨੀ ਮੰਚ 'ਤੇ ਲੈ ਜਾਣ ਲਈ ਐਡਵੋਕੇਟ ਸੁਨੈਨਾ ਥੰਮਨ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ 'ਤੇ ਹਰਵਿੰਦਰ ਸਿੰਘ ਬੱਬਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਵਧਦੇ ਪ੍ਰਭਾਵ ਕਾਰਨ ਬੌਖਲਾਹਟ 'ਚ-ਭੁੱਟਾ
Ad Position 24