ਨਾਭਾ, 5 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੀ ਪਿਛਲੇ ਲੰਮੇ ਸਮੇਂ ਤੋਂ ਚਰਚਾ ਵਿਚ ਰਹੀ ਪਿੰਡ ਬਾਬਰਪੁਰ ਤੋਂ ਨਾਭਾ ਤੱਕ 9 ਕਿਲੋਮੀਟਰ ਲੰਬੀ ਸੜਕ ਜੋ ਕਿ ਕਰੀਬ 7 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੀ ਹੈ, ਇਸ ਸੜਕ ਦਾ ਨੀਂਹ ਪੱਥਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਰੱਖਿਆ ਗਿਆ | ਉਪਰੰਤ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਨਾਭਾ ਹਲਕੇ ਦੇ ਕਰੀਬ 25 ਤੋਂ 30 ਪਿੰਡਾਂ ਨੂੰ ਆਉਣ ਜਾਣ 'ਚ ਆ ਰਹੀ ਸਮੱਸਿਆ ਤੋਂ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਸੜਕ 12 ਫੁੱਟੀ ਹੈ ਇਸ ਦੇ ਦੋਨੋਂ ਪਾਸੇ ਇੰਟਰਲਾਕ ਟਾਇਲ ਲਾ ਕੇ ਇਹ ਸੜਕ 18 ਫੁੱਟ ਚੌੜੀ ਬਣੇਗੀ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਬਾਕੀ ਪਿੰਡਾਂ ਦੀਆਂ ਸੜਕਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਨ੍ਹੇ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਸਾਰੇ ਹੀ ਵਾਅਦਿਆਂ ਨੂੰ ਲਗਭਗ ਪੂਰਾ ਕੀਤਾ ਜਾ ਚੁੱਕਿਆ |