08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਵੱਡੇ ਕਾਫ਼ਲੇ ਨਾਲ ਰੈਲੀ 'ਚ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 06-04-2026
ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਹਰਦਿਆਲ ਸਿੰਘ ਭੱਟੀ ਚੇਅਰਮੈਨ ਭਗਤ ਰਵਿਦਾਸ ਸਭਾ ਪ੍ਰਤਾਪ ਨਗਰ ਅਤੇ ਮੌਜੂਦਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਵਲੋਂ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਵਿਚ ਕਰਵਾਈ ਗਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦੀ ''ਪੰਜਾਬ ਬਚਾਓ ਰੈਲੀ'' ਵਿਚ ਭਗਤ ਰਵਿਦਾਸ ਸਭਾ ਪ੍ਰਤਾਪ ਨਗਰ ਦੇ ਨੁਮਾਇੰਦਿਆਂ ਸਮੇਤ ਵੱਡੇ ਕਾਫ਼ਲੇ ਦੇ ਰੂਪ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਝੰਮਟ, ਜਰਨਲ ਸਕੱਤਰ ਭਗਤ ਰਵਿਦਾਸ ਸਭਾ ਵਲੋਂ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਵਿੰਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਭਾ ਹਰਦਿਆਲ ਸਿੰਘ ਭੱਟੀ ਚੇਅਰਮੈਨ ਭਗਤ ਰਵਿਦਾਸ ਸਭਾ ਪ੍ਰਤਾਪ ਨਗਰ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬੀ.ਸੀ. ਵਿੰਗ) ਨਿਯੁਕਤੀ ਕਰਕੇ ਉਨ੍ਹਾਂ ਦੀ ਸਭਾ ਨੂੰ ਪੰਜਾਬ ਪੱਧਰ ਦਾ ਮਾਣ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਪਛੜੇ ਵਰਗਾਂ ਦੀਆਂ ਵੱਖ-ਵੱਖ ਹਲਕਿਆਂ ਵਿਚ ਹੋਣ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਵੱਡੇ ਪੱਧਰ 'ਤੇ ਹਿੱਸਾ ਪਾ ਕੇ ਜ਼ਿਲ੍ਹਾ ਪਟਿਆਲਾ ਦੀਆਂ 8 ਦੀਆਂ 8 ਸੀਟਾਂ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾ ਕੇ ਪੂਰੀ ਮਜ਼ਬੂਤੀ ਪ੍ਰਦਾਨ ਕਰਦੇ ਹੋਏ ਸਾਲ 2027 ਵਿਚ ਪੂਰਨ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਕਾਲਰਜ਼ ਪਬਲਿਕ ਸਕੂਲ 'ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ 7 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
Ad Position 24