08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਕਾਲਰਜ਼ ਪਬਲਿਕ ਸਕੂਲ 'ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Ad Position 21
No active advertisement
ਰਾਜਪੁਰਾ ਦੇ ਸਕਾਲਰਜ਼ ਪਬਲਿਕ ਸਕੂਲ ਵਿਖੇ ਕਰਵਾਏ ਓਰੀਐਂਟੇਸ਼ਨ ਪ੍ਰੋਗਰਾਮ ਦੀ ਦੀਪ ਜਗਾ ਕੇ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ, ਪਿ੍ੰਸੀਪਲ ਭਾਰਤੀ ਆਸ਼ੂਤੋਸ਼, ਵਾਈਸ ਪਿ੍ੰਸੀਪਲ ਜਸਵਿੰਦਰ ਕੋਰ ਅਤੇ ਹੋਰ ਸਟਾਫ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 06-04-2026
ਰਾਜਪੁਰਾ, 5 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ 'ਚ ਨਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿੰ੍ਰਸੀਪਲ ਭਾਰਤੀ ਆਸ਼ੂਤੋਸ਼ ਤੇ ਹੋਰ ਸਟਾਫ਼ ਵਲੋਂ ਦੀਪ ਜਗਾ ਕੇ ਕੀਤੀ | ਇਸ ਤੋਂ ਬਾਅਦ ਸਕੂਲ ਦੀ ਵਿਦਿਆਰਥੀਆਂ ਨੇ ਅਰਦਾਸ ਕਰਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ | ਇਸ ਦੌਰਾਨ ਛੋਟੇ-ਛੋਟੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਤਹਿਤ ਆਪਣੀ ਪੇਸ਼ਕਾਰੀ ਦੇ ਕੇ ਸਭ ਦਾ ਮਨ ਮੋਹ ਲਿਆ | ਇਸ ਪ੍ਰੋਗਰਾਮ 'ਚ ਕਰੀਬ 300 ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ | ਜਿਨ੍ਹਾਂ ਦਾ ਸਕੂਲ ਦੀ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਸਵਾਗਤ ਕੀਤਾ | ਜੂਨੀਅਰ ਵਰਗ 'ਚ ਅਧਿਆਪਕਾ ਮੈਡਮ ਵਫ਼ਾ ਨੇ ਸਾਰੇ ਮਾਪਿਆਂ ਅਤੇ ਬੱਚਿਆਂ ਨੂੰ ਸਕੂਲ ਦੀ ਪੜ੍ਹਾਈ, ਨਿਯਮਾਂ ਅਤੇ ਹੋਰ ਗਤੀਵਿਧੀਆਂ ਸੰਬੰਧੀ ਜਾਣਕਾਰੀ ਦਿੱਤੀ | ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਦੇ ਸਕੂਲ 'ਚ ਦਾਖ਼ਲੇ ਲਏ ਹਨ ਤੇ ਉਹ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਵਾਅਦਾ ਕਰਦੇ ਹਨ ਕਿ ਬੱਚਿਆਂ ਨੂੰ ਵਧੀਆ ਆਧੁਨਿਕ ਟੈਕਨਾਲੋਜੀ ਨਾਲ ਸਿੱਖਿਆ ਦੇਣਗੇ, ਜਿਸ ਲਈ ਮਾਪੇ ਚਿੰਤਾ ਛੱਡ ਦੇਣ | ਇਸ ਦੌਰਾਨ ਸਕੂਲ ਦੀ ਵਾਈਸ ਪਿ੍ੰਸੀਪਲ ਜਸਵਿੰਦਰ ਕੌਰ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ-ਵਿਵਸਥਾ ਡਗਮਗਾਈ, 'ਆਪ' ਸਰਕਾਰ ਪੂਰੀ ਤਰ੍ਹਾਂ ਨਾਕਾਮ-ਰਾਜੂ ਖੰਨਾ ਅਗਲੀ ਖ਼ਬਰ ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਵੱਡੇ ਕਾਫ਼ਲੇ ਨਾਲ ਰੈਲੀ 'ਚ ਕੀਤੀ ਸ਼ਮੂਲੀਅਤ
Ad Position 24