08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ 'ਚ ਕਾਨੂੰਨ-ਵਿਵਸਥਾ ਡਗਮਗਾਈ, 'ਆਪ' ਸਰਕਾਰ ਪੂਰੀ ਤਰ੍ਹਾਂ ਨਾਕਾਮ-ਰਾਜੂ ਖੰਨਾ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਦੇ ਗ੍ਰਹਿ ਵਿਖੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਜਥੇ ਕੁਲਦੀਪ ਮਛਰਾਏ, ਪ੍ਰਧਾਨ ਡਾ ਅਰਜਨ ਸਿੰਘ, ਜਥੇ ਹਰਬੰਸ ਸਿੰਘ ਬਡਾਲੀ ਅਤੇ ਲੀਡਰਸ਼ਿਪ | ਤਸਵੀਰ: ਕੇਵਲ ਸਿੰਘ <br/> 06-04-2026
ਅਮਲੋਹ, 5 ਅਪ੍ਰੈਲ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਦਿਨ ਦਿਹਾੜੇ ਹਮਲੇ, ਗ਼ੈਰ-ਕਾਨੰੂਨੀ ਸ਼ਰਾਬ ਦਾ ਵਪਾਰ ਅਤੇ ਹੋਰ ਅਪਰਾਧਿਕ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ, ਜਦਕਿ ਸਰਕਾਰ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਹੋਏ ਹਨ | ਰਾਜੂ ਖੰਨਾ ਅੱਜ ਸ਼੍ਰੋਮਣੀ ਅਕਾਲੀ ਦਲ ਅਮਲੋਹ ਸ਼ਹਿਰੀ ਦੇ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਦੇ ਗ੍ਰਹਿ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਗੈਂਗਸਟਰਾਂ ਦੇ ਹੌਸਲੇ ਵਧ ਰਹੇ ਹਨ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਬਣ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ-ਵਿਵਸਥਾ ਵਿਚ ਸੁਧਾਰ ਲਈ ਤੁਰੰਤ ਸਖ਼ਤ ਕਦਮ ਚੁੱਕੇ ਜਾਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਨਾਲ ਹੀ ਉਨ੍ਹਾਂ ਆਗੂਆਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇ | ਇਸ ਮੀਟਿੰਗ ਵਿਚ ਜਥੇਦਾਰ ਕੁਲਦੀਪ ਸਿੰਘ ਮਛਰਾਈ, ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ ਡਾ ਅਰਜਨ ਸਿੰਘ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਯੂਥ ਆਗੂ ਕਮਲਜੀਤ ਸਿੰਘ ਗਿੱਲ, ਸਾਬਕਾ ਕੌਂਸਲਰ ਬਲਤੇਜ ਸਿੰਘ, ਸੁਖਵਿੰਦਰ ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਗੁਰੀ, ਸੁਰਿੰਦਰ ਸਿੰਘ ਜੇ ਈ, ਰੁਪਿੰਦਰ ਸ਼ਾਹੀ, ਕਰਮਜੀਤ ਸਿੰਘ ਕਾਨੂੰਗੋ, ਪਰਮਿੰਦਰ ਸਿੰਘ ਨੀਟਾ ਸੰਧੂ, ਗੁਰਦੀਪ ਸਿੰਘ ਬੱਬੀ, ਜਥੇਦਾਰ ਸੁਰਜੀਤ ਸਿੰਘ ਬਰੌਂਗਾ ਅਤੇ ਮਿੰਟੂ ਅਰੋੜਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖਨਿਆਣ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਸਕਾਲਰਜ਼ ਪਬਲਿਕ ਸਕੂਲ 'ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24