08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਭਰਾ ਹਰੀ ਸਿੰਘ ਚੰਦੂਮਾਜਰਾ ਨੂੰ ਦਿੱਤੀ ਸ਼ਰਧਾਂਜਲੀ

Ad Position 21
No active advertisement
ਸ਼ਰਧਾਂਜਲੀ ਸਮਾਗਮ ਦੇ ਵੱਖ-ਵੱਖ ਦਿ੍ਸ਼ | ਅਜੀਤ ਤਸਵੀਰਾਂ <br/> 06-04-2026
ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਡੇ ਭਰਾ ਹਰੀ ਸਿੰਘ ਚੰਦੂਮਾਜਰਾ ਦੇ ਅੱਜ ਪਿੰਡ ਚੰਦੂਮਾਜਰਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਨੇ ਹਰੀ ਸਿੰਘ ਚੰਦੂਮਾਜਰਾ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਅਹਿਮ ਗੱਲ ਇਹ ਸੀ ਕਿ ਚੰਦੂਮਾਜਰਾ ਪਰਿਵਾਰ ਦੇ ਸਮਾਜ ਵਿਚ ਸਥਾਨ ਨੂੰ ਦੇਖਦੇ ਹੋਏ ਹਰ ਰਾਜਨੀਤਕ ਪਾਰਟੀ, ਹਰ ਧਾਰਮਿਕ ਤੇ ਸਮਾਜਿਕ ਸੰਗਠਨ ਦੇ ਨੁਮਾਇੰਦਿਆਂ ਵਲੋਂ ਸ਼ਰਧਾਂਜਲੀ ਸਮਾਗਮ ਵਿਚ ਹਾਜ਼ਰੀ ਲਾਈ ਗਈ | ਪਿੰਡ ਚੰਦੂਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਬੁਲਾਰਿਆਂ ਨੇ ਦੱਸਿਆ ਕਿ ਹਰੀ ਸਿੰਘ ਚੰਦੂਮਾਜਰਾ ਜਿੱਥੇ ਖ਼ੁਦ ਇਕ ਕਿਸਾਨ ਸਨ, ਉੱਥੇ ਉਨ੍ਹਾਂ ਨੇ ਜ਼ਿੰਦਗੀ ਵਿਚ ਪੰਥ ਅਤੇ ਪੰਜਾਬ ਲਈ ਲੰਬਾ ਸੰਘਰਸ਼ ਲੜਿਆ ਤੇ ਹਮੇਸ਼ਾ ਆਪਣੇ ਭਰਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਏ | ਸ਼ਰਧਾਂਜਲੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਅਵਿਨਾਸ਼ ਰਾਏ ਖੰਨਾ, ਅਰਵਿੰਦ ਖੰਨਾ, ਦੀਦਾਰ ਸਿੰਘ ਭੱਟੀ, ਵਿਧਾਇਕ ਲਖਬੀਰ ਰਾਏ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਮੰਤਰੀ ਪਰਮਿੰਦਰ ਢੀਂਡਸਾ, ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿਧਾਇਕ ਜਗਤਾਰ ਰਾਜਲਾ, ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਕੌਰ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜੀ, ਜਸਮੇਰ ਸਿੰਘ ਲਾਛੜੂ, ਸਤਵਿੰਦਰ ਕੌਰ ਧਾਲੀਵਾਲ, ਹਰਪ੍ਰੀਤ ਕੌਰ ਮੁਖਮੈਲਪੁਰ, ਮਾਸਟਰ ਮਿੱਠੂ ਸਿੰਘ ਕਾਨੇਕੇ, ਸਰਵਨ ਸਿੰਘ ਫਿਲੌਰ, ਪ੍ਰਕਾਸ਼ ਚੰਦ ਗਰਗ, ਸੰਤ ਭੂਰੀਵਾਲੇ, ਕਰਨੈਲ ਸਿੰਘ ਪੰਜੌਲੀ, ਹਾਊਸਫੈੱਡ ਦੇ ਚੇਅਰਮੈਨ ਖੁਸ਼ਹਾਲਪੁਰ, ਬੀਬੀ ਕਰਤਾਰ ਕੌਰ ਹਰਿਆਣਾ, ਸੁਖਦੇਵ ਸਿੰਘ ਨਨਿਓਲਾ ਹਰਿਆਣਾ ਕਮੇਟੀ ਦੇ ਮੈਂਬਰ, ਜਥੇਦਾਰ ਟੱਕਰ, ਰਿਟਾਇਰਡ ਡੀ.ਟੀ.ਓ. ਕਰਨ ਸਿੰਘ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਮਨਦੀਪ ਸਿੰਘ ਤਰਖਾਣਮਾਜਰਾ, ਦਰਬਾਰਾ ਸਿੰਘ ਰੰਧਾਵਾ, ਬਲਜੀਤ ਸਿੰਘ ਭੁੱਟਾ, ਗਿਆਨੀ ਹਰਦੀਪ ਸਿੰਘ, ਜਸਵਿੰਦਰ ਸਿੰਘ ਬਰਿਆਨਾ, ਕਾਕਾ ਜਸਵਿੰਦਰ ਸਿੰਘ ਦੁਬਈ, ਜਗਦੀਸ਼ ਜੱਗਾ, ਵਿਨੋਦ ਜਿੰਦਲ, ਅਸ਼ੋਕ ਸਚਦੇਵਾ, ਪ੍ਰੋ. ਸੁਮੇਰ ਸਿੰਘ ਸੀੜਾ, ਵਿਕਰਮਜੀਤ ਡਕਾਲਾ, ਹਰਵਿੰਦਰ ਸਿੰਘ ਹਰਪਾਲਪੁਰ, ਪਲਵਿੰਦਰ ਸਿੰਘ ਰਿੰਕੂ, ਸਤਨਾਮ ਸਿੰਘ ਸੱਤਾ, ਜਤਿੰਦਰ ਸਿੰਘ ਮੁਹੱਬਤਪੁਰ, ਨਿਰੰਜਣ ਸਿੰਘ ਫ਼ੌਜੀ, ਸੋਮਨਾਥ ਪੰਜੋਲਾ, ਹਰੀ ਸਿੰਘ ਪੰਜੋਲਾ, ਲਾਡੀ ਪੰਜੋਲਾ, ਜਗਜੀਤ ਸਿੰਘ ਕੋਹਲੀ ਆਦਿ ਵਿਸ਼ੇਸ਼ ਤੌਰ 'ਤੇ ਸ਼ਰਧਾਂਜਲੀ ਸਮਾਗਮ ਵਿਚ ਹਾਜ਼ਰ ਹੋ ਕੇ ਸਾਰਿਆਂ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਹਰੀ ਸਿੰਘ ਚੰਦੂਮਾਜਰਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ | ਇਨ੍ਹਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਨ ਚੁੱਘ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਤੋਂ ਇਲਾਵਾ ਕੈਪਟਨ ਖੁਸ਼ਵੰਤ ਸਿੰਘ, ਤਰਲੋਚਨ ਸਿੰਘ ਭਰਾ, ਬਲਜੀਤ ਸਿੰਘ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ, ਭਿੰਦਰ ਸਿੰਘ ਵੀ ਸ਼ਰਧਾਂਜਲੀ ਸਮਾਗਮ ਵਿਚ ਹਾਜ਼ਰ ਸਨ | ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਚੰਦੂਮਾਜਰਾ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿਚ ਜਿਹੜੀਆਂ ਵੀ ਸ਼ਖ਼ਸੀਅਤਾਂ ਆਈਆਂ ਹਨ, ਚੰਦੂਮਾਜਰਾ ਪਰਿਵਾਰ ਉਨ੍ਹਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹੈ | ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਭਰਾ ਹਰੀ ਸਿੰਘ ਚੰਦੂਮਾਜਰਾ ਨਾਲ ਬਿਤਾਏ ਜ਼ਿੰਦਗੀ ਦੇ ਪਲ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਸੁੱਖ ਅਤੇ ਦੁੱਖ ਦੋਨਾਂ ਵਿਚ ਪੂਰੇ ਚੰਦੂਮਾਜਰਾ ਪਰਿਵਾਰ ਦਾ ਸਾਥ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ ਦੇ ਮੌਕੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਗੁਰਦੁਆਰਾ ਭਗਤਾਂ ਦਾ ਡੇਰਾ ਪਿੰਡ ਤਰਸਿੱਕਾ (ਅੰਮਿ੍ਤਸਰ) ਵਿਖੇ ਦਸਤਾਰ ਸਿਖਲਾਈ ਕੈਂਪ ਲਾਇਆ <br/>
Ad Position 24