09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜਸਵਿੰਦਰ ਸਿੰਘ ਹਰਗਣਾਂ ਖੇੜੀ ਸਰਕਲ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਜਸਵਿੰਦਰ ਸਿੰਘ ਜੱਸੀ ਹਰਗਣਾਂ ਨੂੰ ਖੇੜੀ ਸਰਕਲ ਦਾ ਪ੍ਰਧਾਨ ਨਿਯੁਕਤ ਕਰਦੇ ਹੋਏ | ਅਜੀਤ ਤਸਵੀਰ <br/> 06-04-2026
ਖਮਾਣੋਂ, 5 ਅਪ੍ਰੈਲ (ਜੋਗਿੰਦਰ ਪਾਲ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਹਰਗਣਾਂ ਵਿਖੇ ਬਲਾਕ ਪ੍ਰਧਾਨ ਖਮਾਣੋਂ ਜਗਜੀਤ ਸਿੰਘ ਸੋਹੀ ਨਾਨੋਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜਸਵਿੰਦਰ ਸਿੰਘ ਜੱਸੀ ਹਰਗਣਾਂ ਨੂੰ ਖੇੜੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਵਿਚ ਕਿਸਾਨੀ ਮਸਲਿਆਂ ਬਾਰੇ ਚਰਚਾ ਕੀਤੀ ਗਈ ਜਿੱਥੇ ਕੁਦਰਤ ਦੀ ਕਰੋਪੀ ਨੇ ਕਿਸਾਨਾਂ ਦੀ ਨੀਂਦ ਉਡਾ ਰੱਖੀ ਹੈ ਉੱਥੇ ਕਿਸਾਨਾਂ ਨੂੰ ਸਰਕਾਰਾਂ ਦੇ ਜਬਰ ਤੇ ਕਹਿਰ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇਸ ਮੌਕੇ ਗੁਰਿੰਦਰ ਸਿੰਘ ਭੰਗੂ ਨੇ ਵੀ ਪੰਜਾਬ ਸਰਕਾਰ ਦੇ ਝੂਠ ਪ੍ਰਚਾਰ ਦਾ ਪਰਦਾਫਾਸ਼ ਕਰਦੇ ਹੋਏ ਦੱਸਿਆ ਕਿ ਗੰਨੇ ਕਾਸ਼ਤਕਾਰਾਂ ਦੇ ਸਹਿਕਾਰੀ ਮਿੱਲਾਂ ਵੱਲ ਕਰੋੜਾਂ ਰੁਪਏ ਦੀ ਰਾਸ਼ੀ ਖੜ੍ਹੀ ਹੈ ਅਤੇ ਜਿਹੜੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੂੰ 68 ਰੁਪਏ 50 ਪੈਸੇ ਪੰਜਾਬ ਸਰਕਾਰ ਨੇ ਦੇਣੇ ਹਨ ਉਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਉਲਟਾ ਮੁੱਖ ਮੰਤਰੀ ਪੰਜਾਬ ਕਿਸਾਨਾਂ ਨੂੰ ਆਪਣੀਆਂ ਸਪੀਚਾਂ ਰਾਹੀਂ ਗਾਲ੍ਹਾਂ ਕੱਢਦੇ ਹਨ | ਇਸ ਮੌਕੇ ਜਗਜੀਤ ਸਿੰਘ ਸੋਹੀ, ਜਗਤਾਰ ਸਿੰਘ ਨਰੈਣਾ, ਕੁਲਦੀਪ ਸਿੰਘ ਲੁਹਾਰ ਮਾਜਰਾ, ਬਹਾਦਰ ਸਿੰਘ ਸੋਹੀ, ਹਰਬੰਸ ਸਿੰਘ ਨਾਨੋਵਾਲ, ਜਸਵੰਤ ਸਿੰਘ, ਜੁਝਾਰ ਸਿੰਘ ਹਰਗਣਾਂ, ਗੁਰਜੀਤ ਸਿੰਘ ਮੋਹਣ ਮਾਜਰਾ, ਬੂਟਾ ਸਿੰਘ ਬਾਠਾਂ, ਮਨਪ੍ਰੀਤ ਸਿੰਘ ਨਰੈਣਾ, ਰਣਜੀਤ ਸਿੰਘ ਰਾਣਾ, ਤਪਿੰਦਰ ਸਿੰਘ ਗਿੱਲ, ਬੇਅੰਤ ਸਿੰਘ, ਕਰਨੈਲ ਸਿੰਘ ਹਰਗਣਾਂ, ਦਰਸ਼ਨ ਸਿੰਘ ਪ੍ਰਧਾਨ, ਗੁਰਮੇਲ ਸਿੰਘ, ਸਵਰਨ ਸਿੰਘ ਅਤੇ ਬਲਵੀਰ ਸਿੰਘ ਆਦਿ ਕਿਸਾਨ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਭਾਵਿਪ ਬਸੀ ਪਠਾਣਾਂ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ ਦੇ ਮੌਕੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ
Ad Position 24