09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਲਵਿੰਦਰ ਸਿੰਘ ਸਿੱਧੂ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਨਿਯੁਕਤ

Ad Position 21
No active advertisement
ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਬਲਵਿੰਦਰ ਸਿੰਘ ਸਿੱਧੂ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 06-04-2026
ਅਮਲੋਹ, 5 ਅਪ੍ਰੈਲ (ਕੇਵਲ ਸਿੰਘ)-ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਬਲਵਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਕੋਰ ਗਰੁੱਪ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਮਹੱਤਵਪੂਰਨ ਨਿਯੁਕਤੀ ਉਨ੍ਹਾਂ ਦੇ ਦੋਸਤਾਂ, ਸਹਿਯੋਗੀਆਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ 'ਤੇ ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਜਿਹੜੀਆਂ ਉਮੀਦਾਂ ਰੱਖੀਆਂ ਗਈਆਂ ਹਨ, ਉਨ੍ਹਾਂ 'ਤੇ ਖਰਾ ਉੱਤਰਨ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਦੌਰਾਨ ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੌਕੇ ਸਮਾਜ ਸੇਵਕ ਸੁਖਵਿੰਦਰ ਸਿੰਘ ਸੁੱਖੀ ਅਤੇ ਹੋਰਨਾਂ ਨੇ ਸਿੱਧੂ ਨੂੰ ਵਧਾਈਆਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਹਰਗਣਾਂ ਖੇੜੀ ਸਰਕਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਭਾਵਿਪ ਬਸੀ ਪਠਾਣਾਂ ਨੇ ਲਗਾਇਆ ਖ਼ੂਨਦਾਨ ਕੈਂਪ
Ad Position 24