ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ (ਬਲਜਿੰਦਰ ਸਿੰਘ)-ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਭੱਟੀ ਫਾਰਮ ਸਰਹਿੰਦ ਵਿਖੇ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਵੱਖ-ਵੱਖ ਬੁਲਾਰਿਆਂ ਨੇ ਪਾਰਟੀ ਦੀਆਂ ਜਨ ਸੰਘ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦੀਆਂ ਪ੍ਰਾਪਤੀਆਂ 'ਤੇ ਵਿਸਥਾਰ ਪੂਰਵਕ ਚਰਚਾ ਕੀਤੀ | ਜਿਸ ਦੀ ਸਥਾਪਨਾ ਡਾ. ਸ਼ਾਮਾ ਪ੍ਰਸ਼ਾਦ ਮੁਖਰਜੀ ਨੇ 26 ਅਕਤੂਬਰ 1951 ਵਿਚ ਕੀਤੀ ਅਤੇ 1975 ਵਿਚ ਕਾਂਗਰਸ ਪਾਰਟੀ ਵਲੋਂ ਲਗਾਈ ਗਈ ਐਮਰਜੈਂਸੀ ਦੇ ਮੌਕੇ ਨੂੰ ਵੀ ਯਾਦ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੇ ਪਹਿਲੇ ਪ੍ਰਧਾਨ ਸ੍ਰੀ ਅਟੱਲ ਬਿਹਾਰੀ ਵਾਜਪਾਈ ਜਿਨ੍ਹਾਂ ਨੇ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਨੂੰ ਕੀਤੀ, ਉਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਪਾਰਟੀ ਅੱਜ ਕੇਂਦਰ ਵਿਚ ਲਗਾਤਾਰ ਬਹੁਮਤ ਨਾਲ ਤੀਜੀ ਵਾਰ ਸਰਕਾਰ ਬਣਾ ਕੇ ਆਮ ਜਨਤਾ ਦੇ ਹਿਤਾਂ ਦੀ ਰੱਖਿਆ ਕਰ ਰਹੀ ਹੈ | ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਚੱਲ ਰਹੀ ਕੇਂਦਰ ਸਰਕਾਰ ਵਲੋਂ ਹਰ ਤਰ੍ਹਾਂ ਦੀਆਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਖੱੁਲ੍ਹ ਕੇ ਪ੍ਰਸੰਸਾ ਵੀ ਕੀਤੀ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਭਾਜਪਾ ਦਾ ਮੁੱਖ ਮੰਤਰੀ ਹੋਵੇਗਾ | ਸਮਾਗਮ ਦੌਰਾਨ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ | ਅੰਤ ਵਿਚ ਨੇਤਾਵਾਂ ਨੇ ਵਿਸ਼ਵਾਸ ਜਤਾਇਆ ਕਿ ਭਾਜਪਾ ਆਉਣ ਵਾਲੇ ਸਮੇਂ ਵਿਚ ਹੋਰ ਵੀ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧੇਗੀ ਅਤੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਵੇਗੀ | ਇਸ ਸਮਾਗਮ ਵਿਚ ਭਾਜਪਾ ਸੀਨੀਅਰ ਆਗੂ ਗੇਜਾ ਰਾਮ ਵਾਲਮੀਕਿ, ਦੇਵੀ ਦਿਆਲ ਪਰਾਸ਼ਰ, ਸਰਬਜੀਤ ਸਿੰਘ ਮੱਖਣ, ਹਰੀਸ਼ ਅਗਰਵਾਲ, ਧਰਮਿੰਦਰ ਕੁਮਾਰ ਬਾਂਡਾ, ਗੁਰਬਖਸ਼ ਸਿੰਘ ਬਖਸ਼ੀ, ਤਰਲੋਚਨ ਸਿੰਘ ਲਾਲੀ, ਕੁਲਦੀਪ ਸਹੋਤਾ, ਅਜਾਇਬ ਸਿੰਘ ਜਖਵਾਲੀ, ਕੁਲਦੀਪ ਸਿੰਘ ਸਿੱਧੂਪੁਰ, ਵਿੱਕੀ ਰਾਏ, ਜਸਪਾਲ ਸਿੰਘ, ਦਵਿੰਦਰ ਕੁਮਾਰ ਭੱਟ, ਹਰਚਰਨ ਸਿੰਘ, ਵਰਿੰਦਰ ਸਿੰਘ, ਜਸਵਿੰਦਰ ਸਿੰਘ, ਵਿਨੋਦ ਰਾਣਾ, ਓਮ ਗੌਤਮ, ਰਜੀਵ ਵਰਮਾ, ਬਲਵੀਰ ਸਿੰਘ ਧਾਰਨੀ, ਸ਼ਾਮ ਸੁੰਦਰ ਭਾਰਦਵਾਜ, ਹੇਤਿੰਦਰ ਸੂਰੀ ਰਾਣਾ, ਡਾ. ਦਿਵੀਸ਼ ਸ਼ੈਲੀ, ਸੁਰਿੰਦਰ ਸਿੰਘ, ਰਾਜੇਸ਼ ਗੁਪਤਾ, ਹਰਮੀਤ ਸਿੰਘ ਸੱਗੂ, ਰਾਜੀਵ ਮਲਹੋਤਰਾ, ਸ਼ਾਮ ਲਾਲ ਨਰੂਲਾ, ਤਰਸੇਮ ਨਲੀਨਾ, ਵਿਨੇ ਗੁਪਤਾ, ਪ੍ਰੀਤਮ ਸਿੰਘ, ਪਰਵਿੰਦਰ ਸਿੰਘ ਦਿਓਲ, ਅਛਰ ਸਿੰਘ, ਸਤਵੀਰ ਸਿੰਘ ਸੱਤਾ, ਭਗਵੰਤ ਸਿੰਘ ਹੈਪੀ ਖਰੌੜਾ, ਰਣਧੀਰ ਸਿੰਘ ਬਲਾੜੀ, ਨਰਿੰਦਰ ਸਿੰਘ, ਸ਼ਿੰਗਾਰਾ ਸਿੰਘ ਬਰਾਸ, ਗੁਰਮੁਖ ਸਿੰਘ, ਗੁਰਵਿੰਦਰ ਸਿੰਘ ਸੋਹੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |