05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਲਾਕ ਸੰਮਤੀ ਸਰਹਿੰਦ ਵਿਖੇ ਭੁਪਿੰਦਰ ਕੌਰ ਰਿਊਣਾ ਨੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਧਾਰਮਿਕ ਸਮਾਗਮ ਤੋਂ ਬਾਅਦ ਵਿਧਾਇਕ ਰਾਏ ਬਲਾਕ ਸੰਮਤੀ ਦੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ | ਤਸਵੀਰ: ਕਰਨ <br/> ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਚੇਅਰਪਰਸਨ ਭੁਪਿੰਦਰ ਕੌਰ ਤੇ ਵਾਇਸ ਚੇਅਰਮੈਨ ਸਤਵੀਰ ਜੱਲ੍ਹਾ ਦੇ ਅਹੁਦਾ ਸੰਭਾਲਣ ਮੌਕੇ ਸਾਥੀਆਂ ਸਮੇਤ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 07-04-2026
ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ (ਮਨਪ੍ਰੀਤ ਸਿੰਘ)-ਬਲਾਕ ਸੰਮਤੀ ਸਰਹਿੰਦ ਅਤੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਲੋਂ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਅਬਿਨਾਸ਼ੀ ਸਿੰਘ ਦੇ ਕੀਰਤਨੀ ਜਥੇ ਵਲੋਂ ਰਸ-ਭਿੰਨੇ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ, ਜਦਕਿ ਏ.ਡੀ.ਸੀ (ਡੀ) ਸੁਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਤੇ ਉਨ੍ਹਾਂ ਦੁਆਰਾ ਨਵੀਂ ਚੁਣੀ ਗਈ ਚੇਅਰਪਰਸਨ ਭੁਪਿੰਦਰ ਕੌਰ ਅਤੇ ਉਪ ਚੇਅਰਮੈਨ ਸਤਬੀਰ ਸਿੰਘ ਜੱਲ੍ਹਾ ਨੂੰ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ ਗਿਆ |
ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ | ਜਿਸ ਦੁਆਰਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਹੁਤ ਸਾਰੇ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਲਈ ਪੈਸੇ ਦਿੱਤੇ ਗਏ ਤਾਂ ਜੋ ਹਲਕੇ ਵਿਚ ਕੋਈ ਵੀ ਵਿਅਕਤੀ ਬਿਨਾਂ ਛੱਤ ਤੋਂ ਨਾ ਰਹੇ | ਇਸ ਤੋਂ ਇਲਾਵਾ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਉੱਥੇ ਹੀ ਪਿੰਡਾਂ ਦੇ ਸੁੰਦਰੀਕਰਨ ਲਈ ਪਾਰਕਾਂ ਦਾ ਵੀ ਨਿਰਮਾਣ ਹੋ ਰਿਹਾ ਹੈ ਜਿਸ ਨਾਲ ਬਜ਼ੁਰਗਾਂ ਅਤੇ ਬੱਚਿਆਂ ਨੂੰ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਦਿਨ ਰਾਤ ਕੰਮ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਰੰਗਲਾ ਸੂਬਾ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣ ਕੇ ਸਾਡੇ ਉੱਪਰ ਭਰੋਸਾ ਜਤਾਇਆ ਹੈ, ਇਸ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ | ਇਸ ਲਈ ਸਾਨੂੰ ਤਕੜੇ ਹੋ ਕੇ ਕੰਮ ਕਰਨਾ ਪਵੇਗਾ ਤਾਂ ਹੀ ਅਸੀਂ ਆਮ ਲੋਕਾਂ ਦੀਆਂ ਉਮੀਦਾਂ ਤੇ ਖਰੇ ਉੱਤਰਾਂਗੇ | ਉਨ੍ਹਾਂ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ | ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਚੁਣੀ ਟੀਮ ਬਿਨਾਂ ਪੱਖਪਾਤ ਤੋਂ ਬਲਾਕ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ | ਇਸ ਮੌਕੇ ਬਲਾਕ ਸੰਮਤੀ ਸਰਹਿੰਦ ਦੇ ਉਪ ਚੇਅਰਮੈਨ ਸਤਬੀਰ ਸਿੰਘ ਜੱਲ੍ਹਾ ਨੇ ਜਿੱਥੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ, ਉੱਥੇ ਹੀ ਕਿਹਾ ਕਿ ਉਹ ਬਲਾਕ ਸੰਮਤੀ ਸਰਹਿੰਦ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਚ ਵਿਕਾਸ ਨੂੰ ਤਰਜੀਹ ਦੇਣਗੇ | ਇਸ ਮੌਕੇ ਜਗਜੀਤ ਸਿੰਘ ਰਿਊਣਾ ਨੇ ਕਿਹਾ ਕਿ ਬਲਾਕ ਸੰਮਤੀ ਸਰਹਿੰਦ ਦੇ ਵਿਚ 15 ਬਲਾਕ ਸੰਮਤੀਆਂ ਚੋਂ 13 ਦੇ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਹੈ | ਇਸ ਲਈ ਉਹ ਹਲਕੇ ਦੇ ਲੋਕਾਂ ਦੇ ਧੰਨਵਾਦੀ ਹਨ | ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵੱਲੋਂ ਆਏ ਮਹਿਮਾਨਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ (ਡੀ) ਸੁਰਿੰਦਰ ਸਿੰਘ ਧਾਲੀਵਾਲ, ਬੀ.ਡੀ.ਪੀ.ਓ. ਸਰਹਿੰਦ ਦੀਪ ਸ਼ਿਖਾ ਗਰਗ, ਬੀ.ਡੀ.ਪੀ.ਓ. ਖੇੜਾ ਝਰਮਲ ਸਿੰਘ, ਕੁਲਵਿੰਦਰ ਡੇਰਾ, ਰਮੇਸ਼ ਕੁਮਾਰ ਸੋਨੂੰ, ਰਾਜ ਦਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਡਾ. ਬਲਜਿੰਦਰ ਸਿੰਘ, ਹਰਮੇਸ਼ ਸਿੰਘ ਛੰਨਾ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਮੈਂਬਰ ਰਣਜੀਤ ਸਿੰਘ ਚੀਮਾ, ਮਨਜੀਤ ਕੌਰ, ਭਜਨ ਸਿੰਘ, ਚਰਨਜੀਤ ਕੌਰ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਕੌਰ, ਹਰਦੀਪ ਕੌਰ, ਸੁਖਪ੍ਰੀਤ ਕੌਰ, ਸਰਪੰਚ ਨਿਰਮਲ ਸਿੰਘ, ਸਰਪੰਚ ਰਣਜੋਧ ਸਿੰਘ, ਸਰਪੰਚ ਸਤਪਾਲ ਸਿੰਘ, ਸਰਪੰਚ ਇੰਦਰਦੀਪ ਸਿੰਘ ਰੰਧਾਵਾ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਪਰਵਿੰਦਰ ਸਿੰਘ, ਸਰਪੰਚ ਐਡ. ਨਰਿੰਦਰ ਸਿੰਘ, ਸਰਪੰਚ ਜਗਰੂਪ ਸਿੰਘ, ਮਾਸਟਰ ਹਰਮੇਸ਼ ਸਿੰਘ, ਸਰਪੰਚ ਗੁਰਜੰਟ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਸਰਪੰਚ ਗੁਰਦੀਪ ਸਿੰਘ ਲਾਲਾ, ਸਰਪੰਚ ਰਾਜਦੀਪ ਸਿੰਘ ਰਾਜੂ, ਪੀ.ਏ ਬਹਾਦਰ ਖ਼ਾਨ, ਗੁਰਪ੍ਰੀਤ ਸਿੰਘ ਭਿੰਡਰ, ਘੱਟ ਗਿਣਤੀ ਵਿੰਗ ਦੇ ਪ੍ਰਧਾਨ ਚਮਨ ਕੁਰੈਸ਼ੀ, ਬਲਬੀਰ ਸਿੰਘ ਸੋਢੀ, ਪਿ੍ਤਪਾਲ ਸਿੰਘ ਜੱਸੀ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਕਰਮ ਸਿੰਘ ਜੱਲ੍ਹਾ, ਬੇਅੰਤ ਕੁਮਾਰ ਰੋਸ਼ਾ, ਪੀ.ਏ ਸਤੀਸ਼ ਕੁਮਾਰ, ਮਾਸਟਰ ਕਰਮਜੀਤ ਸਿੰਘ, ਬੀਬੀ ਗਗਨਦੀਪ ਕੌਰ, ਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਅਗਲੀ ਖ਼ਬਰ ਡਾ. ਦੀਪਕ ਸਿੰਗਲਾ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤਾ ਸਨਮਾਨਿਤ
Ad Position 24