ਖਮਾਣੋਂ, 6 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਵਿਚ 10 ਅਪੈ੍ਰਲ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਇਤਿਹਾਸਕ ਹੋਵੇਗੀ | ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਕਰਦਿਆਂ ਕਿਹਾ ਕਿ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ | ਨੌਜਵਾਨ ਆਪ ਮੁਹਾਰੇ ਰੈਲੀ 'ਚ ਜਾਣ ਨੂੰ ਲੈ ਕੇ ਕਾਫ਼ੀ ਉਤਾਵਲੇ ਹਨ, ਜਿਹੜੇ ਆਪਣੇ ਮਨਪਸੰਦ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣ ਲਈ ਪੂਰੀ ਮਿਹਨਤ ਤੇ ਲਗਨ ਨਾਲ ਪਾਰਟੀ ਪ੍ਰਧਾਨ ਦਾ ਗਰਮਜੋਸ਼ੀ ਨਾਲ ਸਾਥ ਦੇ ਰਹੇ ਹਨ | ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਗੱਲ ਕਰਦਿਆਂ ਕਿਹਾ ਕਿ ਗੁਰੂ ਰੈਲੀ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ ਕਰ ਰਹੇ ਹਨ ਉਹ ਜ਼ਮੀਨ ਨਾਲ ਜੁੜੇ ਆਗੂ ਹਨ ਤੇ ਬਹੁਤ ਮਿਹਨਤ ਕਰ ਰਹੇ ਹਨ | ਜਿਨ੍ਹਾਂ ਦੀ ਅਗਵਾਈ 'ਚ ਰੈਲੀ ਸਫਲਤਾ ਦਾ ਨਵਾਂ ਰਿਕਾਰਡ ਬਣਾਏਗੀ |