06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬੱਸਾਂ ਨੂੰ ਪਾਰਟੀ ਦੇ ਰੰਗ ਵਿਚ ਰੰਗ ਕੇ ਪ੍ਰਚਾਰ ਦੀ ਰਾਜਨੀਤੀ ਕਰ ਰਹੀ ਹੈ 'ਆਪ' ਸਰਕਾਰ-ਰਾਜੂ ਖੰਨਾ

Ad Position 21
No active advertisement
ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ | <br/> 07-04-2026
ਅਮਲੋਹ, 6 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਲਿਖਤੀ ਬਿਆਨ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਅਦਾਰਿਆਂ ਨੂੰ ਪਾਰਟੀ ਦੇ ਰੰਗ ਵਿਚ ਰੰਗ ਕੇ ਆਪਣੀ ਪਬਲਿਸਿਟੀ ਕਰ ਰਹੀ ਹੈ | ਰਾਜੂ ਖੰਨਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਸ ਕੰਪਨੀ 'ਤੇ ਰਾਜਾ ਬੜਿੰਗ ਦੇ ਕਾਰਜਕਾਲ ਦੌਰਾਨ ਬਾਡੀ ਬਣਾਉਣ ਅਤੇ ਬੱਸਾਂ ਨੂੰ ਰੰਗ ਰੋਗਨ ਕਰਵਾਉਣ ਨੂੰ ਲੈ ਕੇ ਸਵਾਲ ਉੱਠੇ ਸਨ, ਮਾਨ ਸਰਕਾਰ ਨੇ ਮੁੜ ਉਸ ਹੀ ਕੰਪਨੀ ਨੂੰ ਠੇਕਾ ਦੇ ਕੇ ਖ਼ੁਦ ਆਪ ਹੀ ਆਪਣੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾ ਲਿਆ ਹੈ | ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਜਿਵੇਂ ਪਹਿਲਾਂ ਸੇਵਾ ਕੇਂਦਰਾਂ ਨੂੰ ਰੰਗ-ਰੋਗਨ ਕਰਕੇ ਮੁਹੱਲਾ ਕਲੀਨਿਕ ਦਾ ਨਾਂਅ ਦੇ ਕੇ ਵਾਹ-ਵਾਹੀ ਖੱਟੀ ਗਈ, ਹੁਣ ਉਸੇ ਤਰ੍ਹਾਂ ਬੱਸਾਂ ਦੇ ਰੰਗ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਸਲ ਮੁੱਦਿਆਂ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਅਜਿਹੇ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਇਹ ਸਰਕਾਰ ਪੰਜਾਬ ਦੇ ਖ਼ਜ਼ਾਨੇ ਨੂੰ ਦੂਜੇ ਸੂਬਿਆਂ ਵਿਚ ਲੁਟਾ ਰਹੀ ਹੈ, ਜਿਸ ਨੂੰ ਪੰਜਾਬ ਦਾ ਬੱਚਾ-ਬੱਚਾ ਸਮਝ ਚੁੱਕਾ ਹੈ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦਾ ਹੋਇਆ ਸ਼ੁੱਭ ਆਰੰਭ
Ad Position 24