06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਦੇਸ਼ ਭਗਤ ਗਲੋਬਲ ਸਕੂਲ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ

Ad Position 21
No active advertisement
ਅਜੀਤ ਡੈਸਕ 07-04-2026
ਅਮਲੋਹ, 6 ਅਪ੍ਰੈਲ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਉਤਸ਼ਾਹ ਅਤੇ ਖ਼ੁਸ਼ੀ ਨਾਲ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਗਿਆ ਅਤੇ ਰਾਗੀ ਸਿੰਘਾਂ ਵਲੋਂ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ | ਪਿ੍ੰਸੀਪਲ ਇੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸਕੂਲ ਕੈਂਪਸ ਵਿਚ ਸ਼ਾਂਤ ਅਤੇ ਭਗਤੀਮਈ ਮਾਹੌਲ ਬਣਿਆ ਰਿਹਾ | ਵਿਦਿਆਰਥੀਆਂ ਅਤੇ ਸਟਾਫ਼ ਵਿਚ ਪ੍ਰਸਾਦ ਵਰਤਾਇਆ ਗਿਆ ਅਤੇ ਨਵੇਂ ਸਾਲ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਪਰਿਵਾਰ ਵਲੋਂ ਗੁਣਵੱਤਾਪੂਰਨ ਸਿੱਖਿਆ ਅਤੇ ਉੱਚ ਨੈਤਿਕ ਮੁੱਲਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਦੁਹਰਾਈ ਗਈ | ਇਸ ਮੌਕੇ ਚੇਅਰਮੈਨ ਡਾ. ਜ਼ੋਰਾ ਸਿੰਘ, ਜਨਰਲ ਸਕੱਤਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਸਮੇਤ ਅਧਿਆਪਕਾਂ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਦੀ ਮੀਟਿੰਗ 'ਚ ਨੌਜਵਾਨਾਂ ਤੇ ਬੱਚਿਆਂ ਲਈ ਕੋਚ ਰੱਖਣ ਦਾ ਫ਼ੈਸਲਾ ਅਗਲੀ ਖ਼ਬਰ ਬੱਸਾਂ ਨੂੰ ਪਾਰਟੀ ਦੇ ਰੰਗ ਵਿਚ ਰੰਗ ਕੇ ਪ੍ਰਚਾਰ ਦੀ ਰਾਜਨੀਤੀ ਕਰ ਰਹੀ ਹੈ 'ਆਪ' ਸਰਕਾਰ-ਰਾਜੂ ਖੰਨਾ
Ad Position 24