ਅਮਲੋਹ, 6 ਅਪ੍ਰੈਲ (ਕੇਵਲ ਸਿੰਘ)-ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਦੀ ਇਕ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੇਜਰ ਬਲਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਸਮਾਜ ਭਲਾਈ ਦੇ ਵੱਖ-ਵੱਖ ਕੰਮ ਕਰਨ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਇਕ ਤਜਰਬੇਕਾਰ ਕੋਚ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਬੱਚਿਆਂ ਨੂੰ ਨਿਯਮਿਤ ਕੋਚਿੰਗ ਦੇਵੇਗਾ ਅਤੇ ਕੋਚ ਦਾ ਖਰਚਾ ਸੰਸਥਾ ਵਲੋਂ ਚੁੱਕਿਆ ਜਾਵੇਗਾ ਤਾਂ ਜੋ ਬੱਚਿਆਂ ਦੀ ਰੁਚੀ ਖੇਡਾਂ ਵੱਲ ਵਧੇ ਅਤੇ ਉਹ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਹੋ ਸਕਣ | ਇਸ ਮੌਕੇ ਸੂਬੇਦਾਰ ਪ੍ਰੀਤਮ ਸਿੰਘ ਵਾਇਸ ਪ੍ਰਧਾਨ, ਭਗਵਾਨ ਸਿੰਘ ਸੈਕਟਰੀ, ਰਪਿੰਦਰ ਸਿੰਘ ਕੈਸ਼ੀਅਰ, ਸੁੱਖਵਿੰਦਰ ਸਿੰਘ, ਰੇਸ਼ਮ ਸਿੰਘ, ਸੂਬੇਦਾਰ ਸੁੱਖਵਿੰਦਰ ਸਿੰਘ, ਧਰਮ ਸਿੰਘ, ਮਨਜੀਤ ਸਿੰਘ, ਬਹਾਦਰ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ, ਦਰਸ਼ਨ ਸਿੰਘ ਅਤੇ ਸੰਤੋਖ ਸਿੰਘ ਆਦਿ ਮੌਜੂਦ ਸਨ |