ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਦੇ ਸਿਰ ਚੜਿ੍ਹਆ ਕਰਜ਼ਾ ਇਕ ਸਚਾਈ ਹੈ, ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮਿਲ ਕੇ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਣੀ ਦਾ ਸੰਕਟ ਦਿਨੋਂ ਦਿਨ ਵਧਦਾ ਜਾ ਰਿਹਾ ਹੈ, ਪੰਜਾਬ ਸਰਕਾਰ ਕਿਸਾਨ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਕਰੇ ਅਤੇ ਜਿੱਥੇ ਪੰਜਾਬ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ, ਉਸ ਸਮੱਸਿਆ ਨੂੰ ਹੱਲ ਕੀਤਾ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹਰੇਕ ਸਾਲ ਹੜ੍ਹਾਂ ਨਾਲ ਬਹੁਤ ਵੱਡੇ ਪੱਧਰ 'ਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਜਾਂਦਾ ਹੈ, ਸਰਕਾਰ ਨੂੰ ਮੀਂਹ ਦੇ ਪਾਣੀ ਨੂੰ ਸੰਭਾਲਣ ਦੇ ਯਤਨ ਕਰਨੇ ਚਾਹੀਦੇ ਹਨ | ਇਸ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ ਚਨਾਰਥਲ, ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਗੋਲੂ ਪੰਜੋਲੀ, ਸੁਖਦੇਵ ਭੱਦਲਥੂਹਾ, ਜਸਵੀਰ ਸਿੰਘ, ਗੁਰਦੀਪ ਸਿੰਘ