06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ 'ਆਪ' ਸਰਕਾਰ-ਨਾਗਰਾ

Ad Position 21
No active advertisement
ਅਜੀਤ ਡੈਸਕ 07-04-2026
ਜਖਵਾਲੀ, 6 ਅਪ੍ਰੈਲ (ਨਿਰਭੈ ਸਿੰਘ)-ਪਿੰਡ ਬਧੌਛੀ ਕਲਾਂ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਬਣੇ ਹੋਏ 4 ਸਾਲ ਦਾ ਸਮਾਂ ਬੀਤ ਚੁੱਕਾ ਹੈ, ਇਸ ਦੇ ਨਾਲ ਹੀ ਹੁਣ ਤੱਕ ਹਰ ਮਹਿਲਾ ਦੇ ਲਗਪਗ 48000 ਰੁਪਏ ਬਕਾਇਆ ਬਣਦੇ ਹਨ, ਜੋ ਕਿ ਸਰਕਾਰ ਵਲੋਂ ਤੁਰੰਤ ਦਿੱਤੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਹਕੀਕਤ ਇਹ ਹੈ ਕਿ ਜ਼ਿਆਦਾਤਰ ਵਾਅਦੇ ਕਾਗ਼ਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਿਤ ਰਹਿ ਗਈ ਹੈ ਅਤੇ ਜ਼ਮੀਨੀ ਹਕੀਕਤ ਵਿਚ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਹਰ ਮੰਚ 'ਤੇ ਸਰਕਾਰ ਦੀ ਨਾਕਾਮੀ ਨੂੰ ਬੇਨਕਾਬ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰਿੰਕੂ, ਗੁਰਦੀਪ ਸਿੰਘ ਸੋਢੀ, ਸੁਰਿੰਦਰ ਸਿੰਘ ਸਾਬਕਾ ਪੰਚ, ਪਰਮਿੰਦਰ ਸਿੰਘ ਸਾਬਕਾ ਪੰਚ, ਸ਼ਿੰਦਾ ਬਧੌਛੀ, ਪੰਚ ਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ, ਜੋਬਨਪ੍ਰੀਤ ਸਿੰਘ, ਜਗੀਰ ਪੰਚ, ਮਹਿੰਦਰ ਕੌਰ, ਸੁਰਜੀਤ ਕੌਰ, ਜਗੀਰ ਕੌਰ, ਰਾਣੋ, ਬਿੱਟਾ ਬਧੌਛੀ, ਗੁਰਧਿਆਨ ਸਿੰਘ, ਕਿ੍ਸ਼ਨ ਸਿੰਘ, ਸੋਨੀ ਸਹੋਤਾ, ਮਨਜੀਤ ਕੌਰ, ਪਿੰਟਾ ਪੰਚ, ਜਗੀਰ ਸਿੰਘ ਪੰਚ, ਦਲਵੀਰ ਕੌਰ, ਗੁਰਲੀਨ ਕੌਰ, ਰਿੰਪੀ, ਪਰਮੋਤਮ ਸਿੰਘ, ਦਵਿੰਦਰ ਸਿੰਘ, ਮਨਦੀਪ ਸਿੰਘ, ਰਘਵੀਰ ਸਿੰਘ, ਰਾਜੂ, ਗਰਜਾ ਸਿੰਘ, ਪਾਲਾ ਸਿੰਘ, ਸੱਤੀ, ਸੁਖਚੈਨ ਸਿੰਘ, ਜਸਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਧਿਆਤਮਿਕ ਸਮਾਗਮ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Ad Position 24