ਅਮਲੋਹ, 6 ਅਪ੍ਰੈਲ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਨਵੇਂ ਵਿੱਦਿਅਕ ਸੈਸ਼ਨ (2026-27) ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਅਧਿਆਤਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਵਾਮੀ ਵਿਆਸਾਨੰਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦੇ ਓਟ-ਆਸਰੇ ਨਾਲ ਕੀਤਾ ਗਿਆ | ਸਵਾਮੀ ਵਿਆਸਾਨੰਦ ਨੇ ਕਿਹਾ ਕਿ ਵਿੱਦਿਆ ਦਾ ਅਸਲ ਮਕਸਦ ਸਿਰਫ਼ ਡਿਗਰੀਆਂ ਪ੍ਰਾਪਤ ਕਰਨਾ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕ ਚੇਤਨਾ ਪੈਦਾ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਨ, ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਅਨੁਸ਼ਾਸਨ ਨਾਲ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |