ਬਸੀ ਪਠਾਣਾਂ, 6 ਅਪ੍ਰੈਲ (ਐਚ.ਐਸ.ਗੌਤਮ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਬਸੀ ਪਠਾਣਾਂ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 49 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਸ਼ਨ ਕਰਨਗੇ ਅਤੇ ਸਰਕਾਰ ਵਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ 'ਆਪ' ਆਗੂ ਰਾਜਪੁਰੀ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਅੰਮਿ੍ਤਪਾਲ ਬਾਜਵਾ, ਰਾਜਵੰਤ ਸਿੰਘ, ਅਮਰੀਕ ਸਿੰਘ ਤੋਂ ਇਲਾਵਾ