06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ

Ad Position 21
No active advertisement
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਦੌਰੇ ਦੌਰਾਨ ਖਾਣੇ ਦਾ ਨਰੀਖਣ ਕਰਨ ਸਮੇਂ | ਅਜੀਤ ਤਸਵੀਰ <br/> 07-04-2026
ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਅਮਲੋਹ, ਸਰਕਾਰੀ ਪ੍ਰਾਇਮਰੀ ਸਕੂਲ ਮਾਨੀ ਵਿਹੜਾ ਤੇ ਆਂਗਣਵਾੜੀ ਸੈਂਟਰ ਮਾਨੀ ਵਿਹੜਾ, ਸਰਕਾਰੀ ਐਲੀਮੈਂਟਰੀ ਸਕੂਲ ਧਰਮਗੜ੍ਹ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੌਲਗੜ੍ਹ ਦਾ ਅਚਨਚੇਤ ਦੌਰਾ ਕਰਕੇ ਬੱਚਿਆਂ ਨੂੰ ਮਿਲਣ ਵਾਲੇ ਮਿਡ-ਡੇਅ-ਮੀਲ ਦੇ ਖਾਣੇ ਦੀ ਗੁਣਵੱਤਾ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਆਦਿ ਦਾ ਜਾਇਜ਼ਾ ਲਿਆ | ਮੈਂਬਰ ਫੂਡ ਕਮਿਸ਼ਨ ਸੇਖੋਂ ਨੇ ਆਂਗਣਵਾੜੀ ਸੈਂਟਰ ਅਤੇ ਸਕੂਲ ਵਿਚ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਖਾਣੇ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ | ਉਨ੍ਹਾਂ ਸਕੂਲਾਂ ਅਤੇ ਆਂਗਣਵਾੜੀ ਸਟਾਫ਼ ਨੂੰ ਖਾਣਾ ਬਣਾਉਣ ਵਾਲੀ ਥਾਂ 'ਤੇ ਹੋਰ ਵਧੇਰੇ ਸਾਫ਼ ਸਫ਼ਾਈ ਰੱਖਣ ਲਈ ਕਿਹਾ | ਉਨ੍ਹਾਂ ਕਿਹਾ ਕਿ ਰਾਸ਼ਨ ਨੂੰ ਵਰਤੋਂ ਵਿਚ ਲਿਆਉਣ ਤੋਂ ਪਹਿਲਾ ਚੰਗੀ ਤਰ੍ਹਾਂ ਸਾਫ਼ ਕਰ ਲਿਆ ਜਾਵੇ | ਰਾਸ਼ਨ ਦੀ ਸਟੋਰੇਜ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਸੈਲਾਬ ਜਾਂ ਸੁਸਰੀ ਵਗ਼ੈਰਾ ਕਾਰਨ ਸਮੱਗਰੀ ਖ਼ਰਾਬ ਨਾ ਹੋਵੇ, ਅਜਿਹਾ ਕੋਈ ਮਾਮਲਾ ਸਾਹਮਣੇ ਆਉਣ 'ਤੇ ਸਬੰਧਿਤ ਦੇ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਮਿਡ-ਡੇਅ-ਮੀਲ ਦੇ ਰਾਸ਼ਨ ਦੀ ਮਿਆਦ ਦੀ ਮਿਤੀ, ਰਸੋਈ ਦੀ ਸਾਫ਼ ਸਫ਼ਾਈ ਦਾ ਨਿਰੀਖਣ ਕੀਤਾ | ਮਿਡ-ਡੇਅ-ਮੀਲ ਤਿਆਰ ਕਰਨ ਵਾਲਿਆਂ ਨੂੰ ਸਿਰ ਢੱਕਣ ਅਤੇ ਹੱਥਾਂ ਵਿਚ ਦਸਤਾਨੇ ਪਾਉਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਹਰੇਕ ਆਂਗਣਵਾੜੀ ਸੈਂਟਰ ਅਤੇ ਸਕੂਲ ਦੇ ਬਾਹਰ ਹਰੇ ਰੰਗ ਦੇ ਬੋਰਡ 'ਤੇ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਅਤੇ ਈ.ਮੇਲ ਲਿਖੇ ਜਾਣ, ਸ਼ਿਕਾਇਤ ਬਾਕਸ ਰੱਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਮਿਸ਼ਨ ਦੇ ਦਫ਼ਤਰ ਨਾਲ ਸਿੱਧਾ ਰਾਬਤਾ ਕਾਇਮ ਕਰ ਸਕੇ | ਉਨ੍ਹਾਂ ਕਿਹਾ ਕਿ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਹਰਬਲ ਗਾਰਡਨ ਬਣਾਉਣ ਅਤੇ ਇਨ੍ਹਾਂ ਵਿਚ ਧਨੀਆ, ਪੁਦੀਨਾ, ਸ਼ਲਗਮ, ਮੂਲੀ, ਕੜੀ ਪੱਤਾ ਅਤੇ ਮੌਸਮੀ ਸਬਜ਼ੀਆਂ ਆਦਿ ਲਗਾਈਆਂ ਜਾਣ ਤਾਂ ਜੋ ਮਿਡ-ਡੇਅ-ਮੀਲ ਵਿਚ ਬੱਚਿਆਂ ਲਈ ਸਲਾਦ ਨੂੰ ਸ਼ਾਮਿਲ ਕੀਤਾ ਜਾ ਸਕੇ | ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਲੱਗੇ ਆਰ.ਓ. ਦੇ ਪਾਣੀ ਦਾ ਟੀ.ਡੀ.ਐਸ. ਸਮੇਂ- ਸਮੇਂ 'ਤੇ ਚੈੱਕ ਕੀਤਾ ਜਾਵੇ ਤਾਂ ਜੋ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਰਾਹੀਂ ਮੁਹੱਈਆ ਹੋ ਰਹੀਆਂ ਖਾਣ ਪੀਣ ਵਾਲੀਆਂ ਵਸਤਾਂ ਵਿਚ ਕੁਤਾਹੀ ਜਾਂ ਸਾਂਭ ਸੰਭਾਲ ਵਿਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਫੂਡ ਫੈਸਟ ਅਗਲੀ ਖ਼ਬਰ ਸਟੇਟ ਟੀਕਾਕਰਨ ਅਫ਼ਸਰ ਡਾ. ਮੰਜੂ ਬਾਂਸਲ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਦੌਰਾ
Ad Position 24