ਮੰਡੀ ਗੋਬਿੰਦਗੜ੍ਹ, 6 ਅਪ੍ਰੈਲ (ਰਾਜੇਸ਼ ਸ਼ਰਮਾ)-ਸਥਾਨਕ ਬਲਾਕ ਕਾਂਗਰਸ ਦਫ਼ਤਰ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਗਜੈਕਟਿਵ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਬਲਾਕ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਿਤ ਆਗੂਆਂ ਨੇ ਭਾਗ ਲਿਆ ਅਤੇ ਚੋਣਾਂ ਲਈ ਤਿਆਰੀਆਂ ਨੂੰ ਲੈ ਕੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਪਾਰਟੀ ਦੀ ਰਣਨੀਤੀ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਖ਼ਾਸ ਤੌਰ 'ਤੇ ਵਾਰਡ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ, ਬੂਥ ਮੈਨੇਜਮੈਂਟ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਉਣ 'ਤੇ ਜ਼ੋਰ ਦਿੱਤਾ ਗਿਆ | ਇਸ ਦੇ ਨਾਲ ਹੀ ਪਿਛਲੀਆਂ ਚੋਣਾਂ ਦੇ ਤਜਰਬੇ ਨੂੰ ਧਿਆਨ ਵਿਚ ਰੱਖਦੇ ਹੋਏ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਵੀ ਚਰਚਾ ਕੀਤੀ ਗਈ | ਇਸ ਮੌਕੇ ਕਮੇਟੀ ਮੈਂਬਰਾਂ ਨੇ ਆਪਣੇ-ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ ਅਤੇ ਇਲਾਕੇ ਵਿਚ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਅਹਿਮ ਮਸਲਿਆਂ 'ਤੇ ਗੰਭੀਰ ਵਿਚਾਰ ਕੀਤਾ ਗਿਆ | ਇਸ ਦੌਰਾਨ ਬਲਾਕ ਪ੍ਰਧਾਨ ਸੰਜੀਵ ਦੱਤਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਮਜ਼ਬੂਤ ਅਤੇ ਜਿੱਤੂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਯੋਗਤਾ, ਸਾਫ਼ ਅਕਸ ਅਤੇ ਜਨਤਾ ਵਿਚ ਪਕੜ ਦੇ ਆਧਾਰ 'ਤੇ ਕੀਤੀ ਜਾਵੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਚੋਣ ਪ੍ਰਚਾਰ ਵਿਚ ਜੁੱਟ ਜਾਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਨੂੰ ਘਰ-ਘਰ ਤੱਕ ਪਹੁੰਚਾਉਣ | ਇਸ ਦੌਰਾਨ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਕਾਂਗਰਸ ਦੇ ਪ੍ਰਦੇਸ਼ ਮੈਂਬਰ ਤੇ ਕੌਂਸਲਰ ਰਾਜਿੰਦਰ ਬਿੱਟੂ, ਮਹਿਲਾ ਕਾਂਗਰਸ ਦੀ ਸੂਬਾ ਮੀਤ ਪ੍ਰਧਾਨ ਨੀਲਮ ਰਾਣੀ, ਆਨੰਦ ਪਨੇਸਰ, ਕੌਂਸਲਰ ਚਰਨਜੀਤ ਬਾਜਵਾ, ਲਾਲ ਸਿੰਘ ਲਾਲੀ, ਕਮਲਜੀਤ ਸੋਮਾ, ਰਣਜੀਤ ਸਿੰਘ ਅੰਬੇਮਾਜਰਾ, ਅਮਿਤ ਜੈ ਚੰਦ ਸ਼ਰਮਾ, ਸ਼ਿਵ ਸ਼ਰਮਾ, ਦਿਨੇਸ਼ ਸਿੰਘੀ, ਵਿਮਲ ਗੁਪਤਾ, ਸ਼ਸ਼ੀ ਸ਼ਰਮਾ, ਪੂਨਮ ਗੋਸਾਈ ਤੋਂ ਇਲਾਵਾ ਹੋਰ ਆਗੂ ਹਾਜ਼ਰ