06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

'ਆਪ' ਸਰਕਾਰ ਨੇ ਟੈਂਡਰ ਪ੍ਰਣਾਲੀ ਰਾਹੀਂ ਪੰਚਾਇਤਾਂ ਦੇ ਹੱਕਾਂ 'ਤੇ ਮਾਰਿਆ ਡਾਕਾ-ਰਣਦੀਪ ਸਿੰਘ ਨਾਭਾ

Ad Position 21
No active advertisement
ਅਜੀਤ ਡੈਸਕ 07-04-2026
ਅਮਲੋਹ, 6 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ)-ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅੱਜ ਪਿੰਡ ਰਾਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦਿੱਲੀ ਦੀਆਂ ਨਿੱਜੀ ਕੰਪਨੀਆਂ ਨੂੰ ਟੈਂਡਰ ਜਾਰੀ ਕਰਨਾ ਪੰਜਾਬ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਦੇ ਅਧਿਕਾਰਾਂ 'ਤੇ ਵੱਡਾ ਡਾਕਾ ਹੈ | ਨਾਭਾ ਨੇ ਕਿਹਾ ਕਿ ਪੰਜਾਬ ਦਾ ਸਰਮਾਇਆ ਬਾਹਰਲੀਆਂ ਕੰਪਨੀਆਂ ਨੂੰ ਲੁਟਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਭਾਰੀ ਸੱਟ ਵੱਜ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੀਆਂ ਪੰਚਾਇਤਾਂ, ਜੋ ਪਿੰਡਾਂ ਦੇ ਵਿਕਾਸ ਦੀ ਨੀਂਹ ਹੁੰਦੀਆਂ ਹਨ, ਅੱਜ ਮੌਜੂਦਾ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਸਿਰਫ਼ ਮਤੇ ਪਾਉਣ ਤੱਕ ਹੀ ਸੀਮਤ ਰਹਿ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਚਾਇਤਾਂ ਕੋਲੋਂ ਵਿਕਾਸ ਕਾਰਜ ਕਰਵਾਉਣ ਦੀ ਸ਼ਕਤੀ ਖੋਹ ਕੇ ਕੰਪਨੀਆਂ ਨੂੰ ਦੇਣਾ ਸਿੱਧੇ ਤੌਰ 'ਤੇ ਪਿੰਡਾਂ ਦੇ ਲੋਕਾਂ ਨਾਲ ਧੱਕਾ ਹੈ | ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਪੈਸੇ 'ਤੇ ਪਹਿਲਾ ਹੱਕ ਪੰਜਾਬੀਆਂ ਦਾ ਹੈ, ਨਾ ਕਿ ਦਿੱਲੀ ਦੀਆਂ ਕੰਪਨੀਆਂ ਦਾ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਰਨੈਲ ਸਿੰਘ ਰਾਮਗੜ੍ਹ, ਨਾਹਰ ਸਿੰਘ, ਰਾਜਵਿੰਦਰ ਸਿੰਘ ਘੁਟੀਂਡ, ਪਰਮਜੀਤ ਸਿੰਘ ਫ਼ੌਜੀ, ਤਰਲੋਚਨ ਹੈਪੀ, ਬਿੰਦਰ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ, ਗੁਰਮੇਲ ਸਿੰਘ ਲਾਲੀ, ਜੱਗੀ, ਬੂਟਾ ਸਿੰਘ, ਕੈਪਟਨ ਦੇਸਰਾਜ ਸੋਢੀ, ਗੁਲਜ਼ਾਰ ਸਿੰਘ, ਡਾ. ਸਨੀ, ਚਰਨਜੀਤ ਸਿੰਘ, ਜਗਤਾਰ ਤਾਰੀ, ਸੰਤ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ, ਭਜਨ ਸਿੰਘ, ਗੁਰਬਚਨ ਕਾਹਨਪੁਰਾ, ਲਵਪ੍ਰੀਤ ਕਾਹਨਪੁਰਾ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ .ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਸੰਬੰਧੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਦੀ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਹੋਈ ਰਣਨੀਤਿਕ ਮੀਟਿੰਗ
Ad Position 24