ਪਟਿਆਲਾ, 7 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਲੜਕੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲਿਜਾਉਣ ਦੇ ਮਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਲ਼ੜਕੀ 5 ਅਪ੍ਰੈਲ ਨੂੰ ਸਵੇਰੇ 7 ਵਜੇ ਦੇ ਕਰੀਬ ਘਰੋਂ ਚਲੇ ਜਾਣ ਸਮੇਂ ਗਹਿਣੇ, ਮੋਬਾਇਲ ਅਤੇ ਕੱਪੜੇ ਵੀ ਨਾਲ ਗਈ | ਸ਼ਿਕਾਇਤਕਰਤਾ ਨੇ ਕਿਹਾ ਕਿ ਬਾਅਦ 'ਚ ਪਤਾ ਲੱਗਾ ਕਿ ਲੜਕਾ ਅਨਮੋਲ ਵਾਸੀ ਪਟਿਆਲਾ ਉਨ੍ਹਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ | ਜਿਸ ਅਧਾਰ 'ਤੇ ਪੁਲਿਸ ਨੇ ਉਕਤ ਲੜਕੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |