11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਪੁਲਿਸ ਭੈੜੇ ਅਨਸਰਾਂ 'ਤੇ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਸੁਹਿਰਦ-ਸਬ ਇੰਸਪੈਕਟਰ ਰਾਜਵੰਤ ਸਿੰਘ

Ad Position 21
No active advertisement
ਅਜੀਤ ਡੈਸਕ 08-04-2026
ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੁਆਰਾ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਭੈੜੇ ਅਨਸਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਰੋਜ਼ਾਨਾ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਮਾੜੇ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਥਾਣਾ ਸਰਹਿੰਦ ਦੇ ਮੁਖੀ ਸਬ ਇੰਸਪੈਕਟਰ ਰਾਜਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਚੈਕਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਦੁਆਰਾ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਨਸ਼ੇ ਦੇ ਸੌਦਾਗਰਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਮੁੜ ਲਹਿਰ ਨਾਲ ਜੋੜਨ ਲਈ ਨਸ਼ਾ ਛਡਾਊ ਕੇਂਦਰਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਹਰਗਿਜ਼ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਸ 'ਤੇ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ੇ ਦੇ ਸੌਦਾਗਰਾਂ ਜਾਂ ਭੈੜੇ ਅਨਸਰਾਂ ਦੀ ਇਤਲਾਹ ਫ਼ੌਰੀ ਤੌਰ 'ਤੇ ਨਜ਼ਦੀਕੀ ਥਾਣੇ ਜਾਂ ਚੌਕੀ 'ਚ ਦੇਣ ਤਾਂ ਜੋ ਸਮਾਂ ਰਹਿੰਦਿਆਂ ਉਨ੍ਹਾਂ ਨੂੰ ਨੱਥ ਪਾਈ ਜਾ ਸਕੇ | ਉਨ੍ਹਾਂ ਕਿਹਾ ਕਿ ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਵਧੀਆ ਸਮਾਜ ਦੀ ਸਿਰਜਣਾ ਲਈ ਸਾਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਪਵੇਗੀ, ਤਦ ਹੀ ਇਕ ਤੰਦਰੁਸਤ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇਗੀ |
Ad Position 22
No active advertisement
ਪਿਛਲੀ ਖ਼ਬਰ ਪਾਰਟੀ ਤੋਂ ਨਾਰਾਜ਼ ਚੱਲ ਰਹੇ ਟਕਸਾਲੀ ਆਗੂਆਂ ਨਾਲ ਰਾਬਤਾ ਕੀਤਾ ਜਾਵੇਗਾ-ਭੁੱਟਾ ਅਗਲੀ ਖ਼ਬਰ ਰੇਲਵੇ ਓਵਰਬਿ੍ਜ ਦਾ ਕੰਮ ਲਟਕਣ 'ਤੇ ਕਾਂਗਰਸ ਦਾ ਤਿੱਖਾ ਹਮਲਾ, ਕੰਮ ਜਲਦ ਸ਼ੁਰੂ ਨਾ ਹੋਇਆ ਤਾਂ ਦੇਵਾਂਗੇ ਰੋਸ ਧਰਨਾ-ਰਣਦੀ...
Ad Position 24