ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੋਂ ਕਿਸੇ ਕਾਰਨ ਨਾਰਾਜ਼ ਚੱਲ ਰਹੇ ਟਕਸਾਲੀ ਆਗੂਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪਾਰਟੀ ਵਿਚ ਮੁੜ ਸਰਗਰਮ ਕਰਨ ਲਈ ਜਲਦ ਹੀ ਘਰ-ਘਰ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਕੀਮਤੀ ਤਜਰਬੇ ਨਾਲ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤੀ ਮਿਲ ਸਕੇ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਸਾਧੂਗੜ੍ਹ ਵਿਖੇ ਸਰਕਲ ਨਬੀਪੁਰ ਦੇ ਪ੍ਰਧਾਨ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਾਰੇ ਆਗੂਆਂ ਨੂੰ ਆਪਸ ਵਿਚ ਜੋੜਨ ਲਈ ਘਰ-ਘਰ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪਰਿਵਾਰਾਂ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਇਸ ਲਈ ਪਾਰਟੀ ਆਗੂ ਤੇ ਵਰਕਰ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਟਕਸਾਲੀ ਪਰਿਵਾਰਾਂ ਤੱਕ ਪਹੁੰਚ ਕਰਨ | ਭੁੱਟਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਕੇ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਕਿਉਂਕਿ 'ਆਪ' ਸਰਕਾਰ ਨੇ ਸੂਬੇ ਦਾ ਵਿਕਾਸ ਕਰਨ ਦੀ ਥਾਂ ਵਿਨਾਸ਼ ਹੀ ਕੀਤਾ ਹੈ | ਇਸ ਮੌਕੇ ਭੁੱਟਾ ਨੇ ਸਰਕਲ ਨਬੀਪੁਰ ਦੇ ਅਮਨਦੀਪ ਸਿੰਘ ਫਾਟਕਮਾਜਰੀ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ | ਇਸ ਮੌਕੇ 'ਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਬਲਵਿੰਦਰ ਸਿੰਘ ਬਰਕਤਪੁਰ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਨਰਿੰਦਰ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ ਸ਼ਾਹੀ ਫਾਟਕਮਾਜਰੀ, ਬਲਵੀਰ ਸਿੰਘ ਜਲਵੇੜਾ, ਸਤਨਾਮ ਸਿੰਘ ਜਲਵੇੜੀ ਗਹਿਲਾਂ, ਬਲਜੀਤ ਸਿੰਘ ਫਾਟਕਮਾਜਰੀ, ਹਰਪ੍ਰੀਤ ਸਿੰਘ ਨਬੀਪੁਰ, ਜੋਗਿੰਦਰ ਸਿੰਘ ਦਾਲੋ ਮਾਜਰਾ, ਮਹਿੰਦਰ ਸਿੰਘ ਮੱਠੀ, ਹਰਨੇਕ ਸਿੰਘ ਆਦਮਪੁਰ, ਮਨਪ੍ਰੀਤ ਸਿੰਘ, ਜਗਮੋਹਣ ਸਿੰਘ ਦਾਲੋ ਮਾਜਰਾ, ਬਿੱਟੂ ਜਲਵੇੜੀ ਗਹਿਲਾਂ, ਬਲਵਿੰਦਰ ਸਿੰਘ ਖਰੌੜੀ, ਸੁਖਬੀਰ ਸਿੰਘ ਸੋਨੀ ਲਟੌਰ, ਸਰਬਜੀਤ ਸਿੰਘ, ਜਰਨੈਲ ਸਿੰਘ, ਲਖਬੀਰ ਸਿੰਘ ਆਦਮਪੁਰ, ਮਨਪ੍ਰੀਤ ਸਿੰਘ ਸ਼ਾਹਪੁਰ, ਤਜਿੰਦਰ ਸਿੰਘ ਸੌਂਢਾ, ਅਰਸ਼ਦੀਪ ਸਿੰਘ ਬੀਬੀਪੁਰ, ਮਨਰਾਜ ਸਿੰਘ ਤੇ ਰਣਜੀਤ ਸਿੰਘ ਫਾਟਕਮਾਜਰੀ ਵੀ ਹਾਜ਼ਰ ਸਨ |