ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਮਨਪ੍ਰੀਤ ਸਿੰਘ)-ਰਿਮਟ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਚ 9 ਅਪੈ੍ਰਲ ਦਿਨ ਵੀਰਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਡਾਇਰੈਕਟਰ ਡਾ. ਕੇ.ਸੀ. ਗੋਇਲ ਨੇ ਦੱਸਿਆ ਕਿ ਕੈਪ ਵਿਚ ਅੱਖਾਂ, ਕੰਨ, ਦਿਲ, ਹੱਡੀਆਂ ਅਤੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਤੋਂ ਬਿਨਾਂ ਖ਼ੂਨ ਦੇ ਸਾਰੇ ਟੈਸਟ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਅਲਟਰਾਸਾਊਾਡ, ਸੀਟੀ ਸਕੈਨ, ਈ.ਸੀ.ਜੀ., ਖ਼ੂਨ ਦੀ ਜਾਂਚ ਅਤੇ ਐਕਸ-ਰੇ ਆਦਿ ਕਰਵਾਉਣ ਦੀ ਲੋੜ ਪਵੇ ਤਾਂ ਉਹ ਵੀ ਸਾਰੇ ਮੁਫ਼ਤ ਕੀਤੇ ਜਾਣਗੇ | ਕੈਂਪ 'ਚ ਦਵਾਈਆਂ ਵੀ ਘੱਟ ਰੇਟ 'ਤੇ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਦੂਰਬੀਨ ਰਾਹੀਂ ਕੈਂਪ 'ਚ ਗੁਰਦੇ ਦੀ ਪੱਥਰੀ, ਗਦੂਦਾਂ, ਪਿਸ਼ਾਬ ਦੀ ਨਾਲੀ ਦੀ ਪੱਥੀ ਦਾ ਵੀ ਆਪ੍ਰੇਸ਼ਨ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਦੂਰਬੀਨ ਰਾਹੀਂ ਦਿਮਾਗ਼ ਦੀ ਸਰਜਰੀ, ਰੀੜ੍ਹ ਦੀ ਹੱਡੀ ਦੀ ਸਰਜਰੀ ਅਤੇ ਨਵਜਾਤ ਬੱਚਿਆਂ ਦੀ ਦੇਖਭਾਲ ਆਦਿ ਦਾ ਵੀ ਪ੍ਰਬੰਧ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਹਸਪਤਾਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |