11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਹਸਪਤਾਲ 'ਚ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 08-04-2026
ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਵਿਅਕਤੀ ਅਤੇ ਵਾਤਾਵਰਨ ਦਾ ਸਿਹਤਮੰਦ ਹੋਣਾ ਅਤਿ ਜ਼ਰੂਰੀ ਹੁੰਦਾ ਹੈ, ਕਿਉਂਕਿ ਇਕ ਸਿਹਤਮੰਦ ਵਿਅਕਤੀ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ 'ਤੇ ਤੰਦਰੁਸਤ ਵਿਅਕਤੀ ਨੂੰ ਹੀ ਸਿਹਤਮੰਦ ਮਨੁੱਖ ਕਿਹਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਹਰ ਵਿਅਕਤੀ ਨੂੰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਪਰ ਫਿਰ ਵੀ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ | ਡਾ. ਬੇਦੀ ਨੇ ਕਿਹਾ ਕਿ ਸਿਹਤਮੰਦ ਰਹਿਣ ਲਈ ਸਾਨੂੰ ਸੰਤੁਲਿਤ ਭੋਜਨ ਲੈਣ ਦੇ ਨਾਲ-ਨਾਲ ਜੰਕ ਫੂਡ ਅਤੇ ਫਾਸਟ ਫੂਡ ਖਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਫਾਸਟ ਫੂਡ ਦੀ ਵਰਤੋਂ ਕਰਨ ਨਾਲ ਬੱਚਿਆਂ ਵਿਚ ਸਹੀ ਵਾਧਾ ਤੇ ਵਿਕਾਸ ਨਹੀਂ ਹੁੰਦਾ | ਇਸ ਤੋਂ ਇਲਾਵਾ ਵਾਤਾਵਰਨ ਦਾ ਪ੍ਰਦੂਸ਼ਿਤ ਹੋਣਾ, ਵੱਧ ਰਹੀ ਆਬਾਦੀ ਵੀ ਸਿਹਤ ਸਮੱਸਿਆਵਾਂ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਸਾਨੂੰ ਸੰਤੁਲਿਤ ਭੋਜਨ ਮੌਸਮੀ ਫਲ, ਸਬਜ਼ੀਆਂ ਅਤੇ ਰੋਜ਼ਾਨਾਂ ਨਿਯਮਤ ਤੌਰ 'ਤੇ 30 ਤੋਂ 45 ਮਿੰਟ ਕਸਰਤ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼ੁੱਧ ਵਾਤਾਵਰਨ, ਸਾਫ਼ ਹਵਾ ਅਤੇ ਪਾਣੀ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਅਤੇ ਅਮਨਪ੍ਰੀਤ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੀ ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਲਗਾਇਆ 7ਵਾਂ ਮੁਫ਼ਤ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਸ਼੍ਰੀਮਦ ਭਾਗਵਤ ਕਥਾ ਪ੍ਰਭੂ ਨਾਲ ਕਰਵਾਉਂਦੀ ਹੈ ਮੇਲ-ਪਹੂਜਾ
Ad Position 24